ਮਿੱਡ-ਡੇਅ ਮੀਲ ਵਰਕਰ ਯੂਨੀਅਨ ਸਰਕਾਰ ਤੋਂ ਖ਼ਫ਼ਾ
05:03 AM Jun 16, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 15 ਜੂਨ
ਮਿਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਜਥੇਬੰਦੀ ਦੀ ਆਗੂ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕਰ ਕੇ ਸਰਕਾਰ ਵੱਲੋਂ ਚੋਣਾਂ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੀ ਨਿਖੇਧੀ ਕੀਤੀ ਗਈ|
ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੀ ਆਗੂ ਰਜਵੰਤ ਕੌਰ ਮਰਹਾਣਾ ਕੈਲਾਸ਼, ਰਜਨੀ, ਸੁਖਵਿੰਦਰ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ ਉਨ੍ਹਾਂ ਦਾ ਮਿਹਨਤਾਨਾ ਦੁੱਗਣਾ ਕਰਨ ਅਤੇ ਸਫ਼ਾਈ ਸੇਵਕਾਂ ਦੀ ਉਜਰਤ ਵਿੱਚ ਵਾਧਾ ਨਾ ਕਰਨ ਲਈ ਸਰਕਾਰ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਦੀਆਂ ਉਜਰਤਾਂ ਕਿਰਤ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਅਨੁਸਾਰ ਕਰਨ, ਸਰਕਾਰ ਵੱਲੋਂ ਪੰਜ ਲੱਖ ਰੁਪਏ ਦਾ ਬੀਮਾ ਕੀਤੇ ਜਾਣ, ਸਾਲ ਵਿੱਚ ਦੋ ਵਰਦੀਆਂ ਦੇਣ ਆਦਿ ਦੀ ਮੰਗ ਉਠਾਈ| ਇਸ ਮੌਕੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਆਗੂ ਰਣਜੀਤ ਕੌਰ, ਲਕਸ਼ਮਣ ਦਾਸ, ਜੱਜ ਪਾਲ, ਤਿਲਕ ਰਾਜ ਆਦਿ ਨੇ ਵੀ ਸੰਬੋਧਨ| ਵਰਕਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ|
Advertisement
Advertisement