ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਤ ਹੇਅਰ ਵੱਲੋਂ 14.71 ਕਰੋੜ ਦੇ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ

04:41 AM Apr 06, 2025 IST
-ਸੰਸਦ ਮੈਂਬਰ ਮੀਤ ਹੇਅਰ ਗਰਚਾ ਰੋਡ ’ਤੇ ਜਲ ਸਪਲਾਈ ਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ।

ਰਵਿੰਦਰ ਰਵੀ/ਪ੍ਰਸ਼ੋਤਮ ਬੱਲੀ

Advertisement

ਬਰਨਾਲਾ, 5 ਅਪੈਰਲ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਗਰਚਾ ਰੋਡ ’ਤੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਬਹੁ-ਕਰੋੜੀ ਪ੍ਰਾਜੈਕਟ ਤਹਿਤ ਜਲ ਸਪਲਾਈ ਲਈ ਨਵੀਆਂ ਪਾਈਪਾਂ ਪੂਰੇ ਬਰਨਾਲੇ ਵਿੱਚ ਵੱਖ-ਵੱਖ ਥਾਵਾਂ ’ਤੇ ਪੈਣੀਆਂ ਹਨ। ਇਸ ਤੋਂ ਇਲਾਵਾ ਕਰੀਬ ਸਾਢੇ 14 ਲੱਖ ਦੀ ਲਾਗਤ ਨਾਲ ਪੂਰੇ ਗਰਚਾ ਰੋਡ ’ਤੇ ਨਵੀਆਂ ਲਾਈਟਾਂ ਲੱਗੀਆਂ ਹਨ। ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 21 ਅਤੇ 26 ਵਿੱਚ ਕਰੀਬ 80 ਲੱਖ ਦੀ ਲਾਗਤ ਨਾਲ ਜਲ ਸਪਲਾਈ ਲਈ ਦੋ ਟਿਊਬਵੈੱਲ ਵਾਰਡ ਵਾਸੀਆਂ ਨੂੰ ਸਮਰਪਿਤ ਕੀਤੇ।
ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਰਨਾਲਾ ਵਾਸੀਆਂ ਨਾਲ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਦਾ ਵਾਅਦਾ ਕੀਤਾ ਸੀ, ਜਿਸ ਦਾ 80 ਕਰੋੜ ਤੋਂ ਵੱਧ ਦਾ ਟੈਂਡਰ ਲਾਇਆ ਗਿਆ ਸੀ। ਉਨ੍ਹਾਂ ਬਰਨਾਲਾ ਦੇ ਸੜਕੀ ਪ੍ਰਾਜੈਕਟਾਂ ਸਬੰਧੀ ਦੱਸਿਆ ਕਿ ਕਚਹਿਰੀ ਚੌਕ ਤੋਂ ਹੰਡਿਆਇਆ ਚੌਕ ਅਤੇ ਕਚਹਿਰੀ ਚੌਕ ਤੋਂ ਆਈਟੀਆਈ ਚੌਕ ਅਤੇ ਆਈਟੀਆਈ ਚੌਕ ਤੋਂ ਟੀ-ਪੁਆਇੰਟ ਸੜਕਾਂ ਨੂੰ ਡਿਵਾਈਡਰ ਪਾ ਕੇ ਚਾਰ ਲਾਈਨ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ 80 ਕਰੋੜ ਤੋਂ ਵੱਧ ਦਾ ਪ੍ਰਾਜੈਕਟ ਹੈ, ਜਿਸ ਦੇ 13 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ, ਜਿਸ ਨਾਲ ਬਿਜਲੀ ਦੇ ਖੰਭੇ ਤਬਦੀਲ ਕਰਨ ਸਮੇਤ ਹੋਰ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਹਰਿੰਦਰ ਸਿੰਘ ਧਾਲੀਵਾਲ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਨਗਰ ਕੌਂਸਲਰ ਰੁਪਿੰਦਰ ਸਿੰਘ ਸੀਤਲ ਤੇ ਐੱਮ ਸੀ ਸਾਹਿਬਾਨ ਅਤੇ ਪਤਵੰਤੇ ਹਾਜ਼ਰ ਸਨ।

Advertisement
Advertisement