ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਧਰਨਾ ਜਾਰੀ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 16 ਜੂਨ
ਪਿੰਡ ਭੂੰਡਥੇਹ ਵਿਖੇ ਜ਼ਮੀਨੀ ਵਿਵਾਦ ਦਰਮਿਆਨ ਅੱਗ ਵਿੱਚ ਝੁਲਸੇ ਵਿਅਕਤੀ ਦੀ ਮੌਤ ਨੂੰ ਲੈ ਕੇ ਪੁਲੀਸ ਵੱਲੋਂ ਕੇਸ ਵਿੱਚ ਨਾਮਜ਼ਦ ਕੀਤੇ ਗਏ ਸੱਤ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਰੱਖ ਕੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਮ੍ਰਿਤਕ ਦੇ ਵਾਰਸਾਂ ਨੇ ਪੁਲੀਸ ਉੱਤੇ ਜਾਣ ਬੁਝ ਕੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਮਾਮਲੇ ਵਿੱਚ ਲੋੜੀਂਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ।
ਧਰਨੇ ਤੇ ਬੈਠੇ ਭੂੰਡਥੇਹ ਵਾਸੀ ਮ੍ਰਿਤਕ ਸੁਖਦੇਵ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕੇਸ ਚੱਲ ਰਿਹਾ ਸੀ ਜਿਸਦੇ ਚਲਦਿਆਂ ਉਨ੍ਹਾਂ ਦੇ ਤਾਇਆ ਕੁਲਵਿੰਦਰ ਸਿੰਘ ਕਈ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੀ ਜ਼ਮੀਨ ਉੱਤੇ ਜਬਰੀ ਕਬਜ਼ਾ ਕਰਨ ਆਏ ਤਾਂ ਲੱਗੀ ਅੱਗ ਵਿੱਚ ਉਨ੍ਹਾਂ ਦੇ ਪਿਤਾ ਬੁਰੀ ਤਰ੍ਹਾਂ ਝੁਲਸ ਗਿਆ ਜਿਨ੍ਹਾਂ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਜਾਣ ਬੁਝ ਕੇ ਪਰਚੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ ਉਹ ਆਪਣੇ ਪਿਤਾ ਦੀ ਲਾਸ਼ ਨੂੰ ਚੌਂਕ ਵਿੱਚ ਰੱਖ ਕੇ ਧਰਨਾ ਜਾਰੀ ਰੱਖਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਸ਼ਾਦੀਪੁਰ ਮੋਮੀਆਂ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਜੈਖਰ, ਮਾ ਹਰਜਿੰਦਰ ਸਿੰਘ ਅਰਨੋਂ, ਸਤਨਾਮ ਸਿੰਘ ਗੁਰੂਨਾਨਕ ਪੁਰਾ, ਮੁਨਸ਼ਾ ਸਿੰਘ, ਸਰਬਜੀ