ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ ਛੱਡਣ ਤੋਂ ਨਰਾਜ਼ ਕਿਸਾਨਾਂ ਵੱਲੋਂ ਥਾਣੇ ਅੱਗੇ ਧਰਨਾ

04:03 AM Jan 05, 2025 IST
ਥਾਣਾ ਅਜਨਾਲਾ ਅੱਗੇ ਰੋਸ ਪ੍ਰਗਟਾਉਂਦੇ ਹੋਏ ਕਿਸਾਨ।

ਪੱਤਰ ਪ੍ਰੇਰਕਅਜਨਾਲਾ, 4 ਜਨਵਰੀ
Advertisement

ਪੁਲੀਸ ਥਾਣਾ ਅਜਨਾਲਾ ਵਿੱਚ ਦਰਜ ਹੋਏ ਇੱਕ ਕੇਸ ’ਚ ਲੋੜੀਂਦੇ ਮੁਲਜ਼ਮ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਪੁਲੀਸ ਦੇ ਹਵਾਲੇ ਕਰਨ ਉਪਰੰਤ ਪੁਲੀਸ ਵੱਲੋਂ ਛੱਡੇ ਜਾਣ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਯੂਨੀਅਨ ਦੇ ਸਰਕਲ ਅਜਨਾਲਾ ਦੇ ਪ੍ਰਧਾਨ ਵਿਜੇ ਸ਼ਾਹ ਧਾਰੀਵਾਲ ਦੀ ਅਗਵਾਈ ਹੇਠ ਇਕੱਠੇ ਹੋ ਕੇ ਪੁਲੀਸ ਥਾਣਾ ਅਜਨਾਲਾ ਦੇ ਮੇਨ ਗੇਟ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਪੁਲੀਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਵਿਜੇ ਸ਼ਾਹ ਧਾਰੀਵਾਲ ਨੇ ਕਿਹਾ ਕਿ ਥਾਣਾ ਅਜਨਾਲਾ ਵਿੱਚ ਦਰਜ ਹੋਏ ਇੱਕ ਕੇਸ ਦੌਰਾਨ ਲੋੜੀਂਦੇ ਮੁਲਜ਼ਮ ਨੂੰ ਕਿਸਾਨ ਆਗੂਆਂ ਵੱਲੋਂ 2 ਜਨਵਰੀ ਨੂੰ ਥਾਣਾ ਅਜਨਾਲਾ ਦੀ ਪੁਲੀਸ ਦੇ ਹਵਾਲੇ ਕਰਵਾਇਆ ਗਿਆ ਸੀ ਜਿਸ ਦਾ ਪੁਲੀਸ ਨੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਪਰ ਬੀਤੇ ਕੱਲ੍ਹ ਉਸ ਮੁਲਜ਼ਮ ਨੂੰ ਪੁਲੀਸ ਨੇ ਛੱਡ ਦਿੱਤਾ ਜਿਸ ਖਿਲਾਫ ਕਿਸਾਨ ਆਗੂਆਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀਕਿ ਛੱਡੇ ਗਏ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਰੋਸ ਧਰਨੇ ਵਿੱਚ ਯੂਥ ਵਿੰਗ ਦੇ ਪ੍ਰਧਾਨ ਮੰਨੂ ਕਲੇਰ, ਸੁਖਰਾਜ ਸਿੰਘ ਲਾਲੀ ਭੋਏ ਵਾਲੀ ਤੇ ਅਰਜਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।

ਇਸ ਦੌਰਾਨ ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਸਾਨ ਆਗੂਆਂ ਦੇ ਵਫ਼ਦ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਇਸ ਸਬੰਧੀ ਆਉਂਦੇ ਦਿਨਾਂ ਦੌਰਾਨ ਪੂਰੀ ਪੜਤਾਲ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ। ਭਰੋਸਾ ਮਿਲਣ ਉਪਰੰਤ ਕਿਸਾਨਾਂ ਨੇ ਆਪਣਾ ਰੋਸ ਮੁਜ਼ਾਹਰਾ ਸਮਾਪਤ ਕਰ ਦਿੱਤਾ।

Advertisement

Advertisement