ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ
05:51 AM Mar 31, 2025 IST
ਪੱਤਰ ਪ੍ਰੇਰਕ
ਕਾਲਾਂਵਾਲੀ, 30 ਮਾਰਚ
ਥਾਣਾ ਔਢਾਂ ਪੁਲੀਸ ਨੇ ਕਤਲ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਸੁਖਦੀਪ ਉਰਫ਼ ਸੁੱਖਾ ਵਾਸੀ ਤਖ਼ਤਮੱਲ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜੇਲ੍ਹ ਭੇਜ ਦਿੱਤਾ ਹੈ। ਥਾਣਾ ਔਢਾਂ ਦੇ ਇੰਚਾਰਜ ਅਨਿਲ ਸੋਢੀ ਨੇ ਦੱਸਿਆ ਕਿ 23 ਅਕਤੂਬਰ 2024 ਨੂੰ ਪਿੰਡ ਗੁਦਰਾਣਾ ਵਾਸੀ ਕਰਮਬੀਰ ਉਰਫ਼ ਕਰਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਸਿਰਸਾ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਆਪਣੇ ਦੋਸਤਾਂ ਨਾਲ ਅਲਟੋ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ। ਪਿੰਡ ਔਢਾਂ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਮਾਰਨ ਦੇ ਇਰਾਦੇ ਨਾਲ ਉਸ ’ਤੇ ਅਤੇ ਉਸ ਦੇ ਦੋਸਤਾਂ ’ਤੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿੱਚ ਛੇ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਪੁਲੀਸ ਨੇ ਸੁਖਦੀਪ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।
Advertisement
Advertisement