ਮੁਲਜ਼ਮ ਵੱਲੋਂ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼
05:50 AM Apr 01, 2025 IST
ਨਿੱਜੀ ਪੱਤਰ ਪ੍ਰੇਰਕਸਾਦਿਕ, 31 ਮਾਰਚ
Advertisement
ਸਾਦਿਕ ਪੁਲੀਸ ਨੇ ਇੱਕ ਮੁਲਜ਼ਮ ਖ਼ਿਲਾਫ਼ ਪੁਲੀਸ ਹਿਰਾਸਤ ’ਚੋਂ ਭੱਜਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਜੱਜ ਸਿੰਘ ਵਾਸੀ ਪਿੰਡ ਜਲਾਲ ਵਾਲਾ ਟਿੱਬਾ ਨੂੰ ਫਾਜ਼ਿਲਕਾ ਪੁਲੀਸ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਲੈ ਕੇ ਜਾ ਰਹੀ ਸੀ। ਰਾਹ ਵਿੱਚ ਮੁਲਜ਼ਮ ਨੇ ਪੁਲੀਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਥਾਣਾ ਸਾਦਿਕ ਦੇ ਐੱਸਐੱਚਓ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੇ ਦੋਸ਼ ਹੇਠ ਪਰਚਾ ਦਰਜ ਕਰ ਲਿਆ ਹੈ।
Advertisement
Advertisement