ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੈਬਨਿਟ ਸਬ-ਕਮੇਟੀ ਦਾ ਪੁਤਲਾ ਫੂਕਿਆ

05:29 AM Apr 22, 2025 IST
featuredImage featuredImage
ਮਾਨਸਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜਦੇ ਹੋਏ ਫਰੰਟ ਦੇ ਆਗੂ। -ਫੋਟੋ: ਸੁਰੇਸ਼
ਪੱਤਰ ਪ੍ਰੇਰਕ
Advertisement

ਮਾਨਸਾ, 21 ਅਪਰੈਲ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਮਾਨਸਾ ਵਿੱਚ ਕੈਬਨਿਟ ਸਬ-ਕਮੇਟੀ ਪੰਜਾਬ ਦੇ ਵਿਰੁੱਧ ਰੋਸ ਮੁਜ਼ਾਹਰਾ ਕਰ ਕੇ ਅਰਥੀ ਸਾੜੀ ਗਈ। ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

Advertisement

ਮੁਜ਼ਾਹਰਕਾਰੀਆਂ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਕਨਵੀਨਰ ਸਿਕੰਦਰ ਘਰਾਂਗਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 3 ਸਾਲਾਂ ਵਿੱਚ ਮੁਲਾਜ਼ਮਾਂ ਨਾਲ ਇੱਕ ਵੀ ਮੀਟਿੰਗ ਕਰਨ ਦੀ ਲੋੜ ਨਹੀਂ ਸਮਝੀ ਗਈ। ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕਿਸੇ ਵੀ ਮਸਲੇ ਦਾ ਨਿਪਟਾਰਾ ਨਹੀਂ ਕੀਤਾ ਸਗੋਂ ਲਾਰੇ ਲੱਪੇ ਲਾ ਕੇ ਮੋੜ ਦਿੱਤਾ ਜਾਂਦਾ ਹੈ।

ਫਰੰਟ ਦੇ ਆਗੂਆਂ ਮੱਖਣ ਸਿੰਘ ਉੱਡਤ, ਮੇਜਰ ਸਿੰਘ ਦੂਲੋਵਾਲ, ਬਿੱਕਰ ਮੰਘਾਣੀਆਂ ਅਤੇ ਸੱਤਪਾਲ ਭੈਣੀ ਨੇ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਮਿਤੀ 1.1.2016 ਤੋਂ 30.6.2021 ਤੱਕ ਇੱਕੋ ਕਿਸ਼ਤ ਵਿੱਚ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੰਟਰੈਕਟ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕਾ ਅਧਾਰਤ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਜਦੋਂਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।

ਇਸ ਮੌਕੇ ਲਖਨ ਲਾਲ, ਬਿੱਕਰ ਮਾਖਾ, ਜਨਕ ਸਿੰਘ, ਜਗਦੇਵ ਸਿੰਘ, ਰਾਜ ਕੁਮਾਰ ਰੰਗਾ, ਅਮਰਜੀਤ ਸਿੰਘ ਸਿੱਧੂ, ਹਿੰਮਤ ਸਿੰਘ, ਗੋਰਾ ਲਾਲ ਅਤਲਾ, ਅਜੈਬ ਸਿੰਘ ਅਲੀਸ਼ੇਰ ਅਤੇ ਪ੍ਰਿਥੀ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ।

 

 

Advertisement