ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਦੇ ਧਰਨੇ ਰੁਕਵਾਉਣ ਲਈ ਅਦਾਲਤ ਪੁੱਜੀ ਪੰਜਾਬ ਰੋਡਵੇਜ਼

05:43 AM Apr 05, 2025 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 4 ਅਪਰੈਲ

Advertisement

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੈਨੇਜਮੈਂਟ ਕਮੇਟੀ ਆਪਣੇ ਕਰੀਬ 2500 ਮੁਲਾਜ਼ਮਾਂ ਵੱਲੋਂ ਬੱਸ ਅੱਡੇ ਅੰਦਰ ਦਿੱਤੇ ਜਾ ਰਹੇ ਧਰਨਿਆਂ ਨੂੰ ਰੁਕਵਾਉਣ ਲਈ ਅਦਾਲਤ ਪਹੁੰਚ ਗਈ। ਫਰੀਦਕੋਟ ਦੇ ਸਿਵਲ ਜੱਜ ਨੇ ਆਪਣੇ ਹੁਕਮ ਵਿੱਚ ਪੀਆਰਟੀਸੀ ਦੇ ਕੱਚੇ ਅਤੇ ਠੇਕੇ ’ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਬੱਸ ਅੱਡੇ ਦੇ 200 ਮੀਟਰ ਦੇ ਘੇਰੇ ਵਿੱਚ ਕੋਈ ਧਰਨਾ ਨਹੀਂ ਲਾਉਣਗੇ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੇ ਪੰਜਾਬ ਦੀਆਂ ਵੱਖ-ਵੱਖ ਅਦਾਲਤਾਂ ਵਿੱਚ 27 ਕੇਸ ਦਾਇਰ ਕੀਤੇ ਹਨ ਅਤੇ ਇਨ੍ਹਾਂ ਸਾਰੇ ਕੇਸਾਂ ਵਿੱਚ ਮੁਲਾਜ਼ਮਾਂ ਦੇ ਧਰਨੇ ਉੱਪਰ ਅਦਾਲਤ ਨੇ ਆਰਜ਼ੀ ਸਟੇਅ ਲਾ ਦਿੱਤਾ ਹੈ। ਸੂਚਨਾ ਅਨੁਸਾਰ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਕਰੀਬ 2400 ਬੱਸਾਂ ਨੂੰ ਪੰਜਾਬ ਭਰ ਅਤੇ ਗੁਆਂਢੀ ਸੂਬਿਆਂ ਵਿੱਚ ਚਲਾਉਣ ਲਈ 7000 ਦੇ ਕਰੀਬ ਕੱਚੇ ਅਤੇ ਠੇਕੇ 'ਤੇ ਮੁਲਾਜ਼ਮ ਭਰਤੀ ਕੀਤੇ ਹਨ ਜੋ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ, ਤਨਖਾਹਾਂ ਵਿੱਚ ਵਾਧਾ ਕਰਵਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਸਨ। ਪੀਆਰਟੀਸੀ ਦੀ ਮੈਨੇਜਮੈਂਟ ਕਮੇਟੀ ਨੇ ਅਦਾਲਤ ਵਿੱਚ ਕੇਸ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਮੁਲਾਜ਼ਮ ਬੱਸ ਅੱਡੇ ਅੰਦਰ ਸਪੀਕਰ ਲਾ ਕੇ ਧਰਨਾ ਲਾਉਂਦੇ ਹਨ ਜਿਸ ਨਾਲ ਦੂਰੋਂ ਦੁਰਾਡਿਓਂ ਆਉਣ ਵਾਲੀਆਂ ਸਵਾਰੀਆਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਬਹੁਤ ਪਰੇਸ਼ਾਨੀ ਹੁੰਦੀ ਹੈ ਅਤੇ ਮੁਸਾਫਿਰਾਂ ਦਾ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਵਿੱਚੋਂ ਲਗਾਤਾਰ ਵਿਸ਼ਵਾਸ ਘੱਟ ਰਿਹਾ ਹੈ ਅਤੇ ਕਾਰਪੋਰੇਸ਼ਨ ਦਾ ਮੁਨਾਫਾ ਵੀ ਘਾਟੇ ਵਿੱਚ ਜਾ ਰਿਹਾ ਹੈ। ਅਦਾਲਤ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੁਣ 8 ਅਪਰੈਲ ਨੂੰ ਕਰੇਗੀ ਅਤੇ ਇਸ ਸੁਣਵਾਈ ਤੋਂ ਪਹਿਲਾਂ ਅਦਾਲਤ ਨੇ ਪੀਆਰਟੀਸੀ ਦੇ ਕੱਚੇ ਅਤੇ ਠੇਕੇ ਦੇ ਮੁਲਾਜ਼ਮਾਂ ਅਤੇ ਜਥੇਬੰਦੀ ਨੂੰ ਨੋਟਿਸ ਭੇਜ ਕੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

Advertisement
Advertisement