ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਨੇ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ

05:17 AM May 26, 2025 IST
featuredImage featuredImage
ਜਥੇਬੰਦੀ ਦੀ ਮੀਟਿੰਗ ਵਿੱਚ ਸ਼ਾਮਲ ਅਹੁਦੇਦਾਰ ਤੇ ਹੋਰ।

ਕੁਲਦੀਪ ਸਿੰਘ
ਚੰਡੀਗੜ੍ਹ, 25 ਮਈ
ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਲੈਰੀਕਲ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਚੰਡੀਗੜ੍ਹ ’ਚ ਕੀਤੀ ਗਈ। ਇਸ ਮੀਟਿੰਗ ’ਚ ਜ਼ਿਲ੍ਹਾ ਮੁਹਾਲੀ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟ ਦਫ਼ਤਰਾਂ ਅਤੇ ਬੋਰਡ ਕਾਰਪੋਰੇਸ਼ਨ ਦੇ ਅਹੁਦੇਦਾਰ ਅਤੇ ਮੁਲਾਜ਼ਮ ਸ਼ਾਮਲ ਹੋਏ।
ਮੀਟਿੰਗ ਦੀ ਅਗਵਾਈ ਕਰਦਿਆਂ ਗੁਰਨਾਮ ਵਿਰਕ ਨੇ ਮੁਲਾਜ਼ਮਾਂ ਨੂੰ ਸੂਬਾ ਕਮੇਟੀ ਦੀ ਨਵ-ਨਿਯੁਕਤ ਟੀਮ ਬਾਰੇ ਜਾਣੂ ਕਰਵਾਇਆ ਅਤੇ ਜਥੇਬੰਦੀ ਦੇ ਭਵਿੱਖੀ ਟੀਚੇ ਦੱਸੇ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਮੰਗ ਪੱਤਰ ਜਾਰੀ ਕੀਤਾ ਗਿਆ। ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਡੀਏ ਦੀਆਂ ਦੋ ਸਾਲ ਤੋਂ ਵੱਧ ਬਕਾਇਆ ਕਿਸ਼ਤਾਂ, ਪੰਜਾਬ ਸਰਕਾਰ ਤੋਂ ਕੇਂਦਰੀ ਤਨਖ਼ਾਹ ਸਕੇਲ ਦਾ ਪੱਤਰ ਰੱਦ ਕਰਵਾਉਣ ਅਤੇ ਏ.ਸੀ.ਪੀ. ਸਕੀਮ ਮੁੜ ਬਹਾਲ ਕਰਨ ਆਦਿ ਜ਼ਰੂਰੀ ਮੰਗਾਂ ਹੱਲ ਕਰਨ ਹਿੱਤ ਮੁੱਖ ਮੰਤਰੀ ਪੰਜਾਬ ਤੋਂ ਮੀਟਿੰਗ ਦਾ ਸਮਾਂ ਲੈਣ ਲਈ ਨੋਟਿਸ ਭੇਜਿਆ ਗਿਆ। ਸੂਬਾ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਗ ਪੱਤਰ ਵਿੱਚ ਦਰਸਾਈਆਂ ਗਈਆਂ ਮੰਗਾਂ ਮੰਨੀਆਂ ਜਾਣ ਜਾਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ। ਮੀਟਿੰਗ ਵਿੱਚ ਸੂਬਾ ਕਮੇਟੀ ਅਹੁਦੇਦਾਰ ਰਘਬੀਰ ਸਿੰਘ ਬਡਵਾਲ, ਸੰਗਤ ਰਾਮ ਬਾਗੀ, ਖੁਸ਼ਕਰਨਜੀਤ ਸਿੰਘ, ਵਰਿੰਦਰ ਸਿੰਘ, ਖਾਲਸਾ ਅਤੇ ਮੈਨੁਅਲ ਨਾਹਰ ਨੇ ਹਿੱਸਾ ਲਿਆ। ਇਸ ਦੇ ਨਾਲ ਹੀ ਜ਼ਿਲ੍ਹਾ ਯੂਨਿਟ ਮੁਹਾਲੀ ਦੇ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਅਤੇ ਸੁਖਵਿੰਦਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿੱਚ ਸਮੂਹ ਵਿਭਾਗਾਂ ਦੇ ਅਹੁਦੇਦਾਰਾਂ ਵੱਲੋਂ ਵਿਚਾਰ ਸਾਂਝੇ ਕੀਤੇ ਗਏ।

Advertisement

ਲੁਧਿਆਣਾ ਵਿੱਚ ਮੀਟਿੰਗ ਪਹਿਲੀ ਜੂਨ ਨੂੰ
ਜਥੇਬੰਦੀ ਵੱਲੋਂ ਪਹਿਲੀ ਜੂਨ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਲੁਧਿਆਣਾ ਜ਼ਿਮਨੀ ਚੋਣ ਮੌਕੇ ਸੰਘਰਸ਼ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

Advertisement
Advertisement