ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

04:38 AM Jan 13, 2025 IST
ਪੱਤਰ ਪ੍ਰੇਰਕ
Advertisement

ਸਮਰਾਲਾ, 12 ਜਨਵਰੀ

ਸਮਰਾਲਾ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਬ੍ਰਾਂਚ ਸਮਰਾਲਾ ਦੇ ਜ਼ਿਲ੍ਹਾ ਆਗੂਆਂ ਰਵਿੰਦਰ ਮਾਣਕੀ, ਬ੍ਰਾਂਚ ਆਗੂ ਕਰਮ ਚੰਦ ਫਰੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਮਰਾਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੂਹ ਵਿਭਾਗਾਂ ਦੇ ਕੱਚੇ ਕਾਮਿਆਂ ਦੀ ਇਨਲਿਸਟਮੈਂਟ, ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਲਈ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਆਗੂ ਮੀਟਿੰਗ ਕਰਨ ਲਈ ਚੰਡੀਗੜ੍ਹ ਪਹੁੰਚੇ ਤਾਂ ਮੌਕੇ ’ਤੇ ਵਿੱਤ ਮੰਤਰੀ ਦੇ ਦਫ਼ਤਰ ਵੱਲੋਂ ਸਮੇਂ ਦੀ ਘਾਟ ਕਾਰਨ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸਦੇ ਰੋਸ ਵਜੋਂ ਤਹਿਸੀਲ ਕੰਪਲੈਕਸ ਸਮਰਾਲਾ ਦੀ ਪਾਣੀ ਵਾਲੀ ਟੈਂਕੀ ’ਤੇ ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਜਿੱਥੇ ਇੱਕ ਪਾਸੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਖ਼ਿਲਾਫ਼ ਫ਼ੈਸਲੇ ਲਏ ਜਾ ਰਹੇ ਹਨ। ਇਸ ਮੌਕੇ ਬਲਬੀਰ ਸਿੰਘ, ਨਰਿੰਦਰ ਪਾਲ, ਸੁਖਦੇਵ ਸਿੰਘ, ਬਚਿੱਤਰ ਸਿੰਘ ਤੇ ਸੁਖਵਿੰਦਰ ਸਿੰਘ ਹਾਜ਼ਰ ਸਨ।

Advertisement

Advertisement