ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

05:59 AM Jun 10, 2025 IST
featuredImage featuredImage
ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
ਗੁਰਬਖਸ਼ਪੁਰੀ
Advertisement

ਤਰਨ ਤਾਰਨ, 9 ਜੂਨ

ਵੱਖ ਵੱਖ ਵਿਭਾਗਾਂ ਦੇ ਮੁਲਾਜਮਾਂ ਨੇ ਅੱਜ ਇਥੇ ਰੋਡਵੇਜ਼ ਦੇ ਜਨਰਲ ਮੈਨੇਜਰ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਟਾਲਮਟੋਲ ਦੀ ਨੀਤੀ ਦਾ ਵਿਰੋਧ ਕੀਤਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕੀਤੇ ਵਿਖਾਵੇ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਤੋਂ ਇਲਾਵਾ ਮੁਲਾਜ਼ਮ ਆਗੂ ਸਰਬਜੀਤ ਸਿੰਘ, ਅੰਗਰੇਜ਼ ਸਿੰਘ, ਜਤਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ।

Advertisement

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਤਿੰਨ ਸਾਲ ਦੇ ਕਰੀਬ ਪਹਿਲਾਂ ਗੁਜਰਾਤ, ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਹੜਾ ਅੱਜ ਤੱਕ ਵੀ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਸੀਪੀਐੱਫ ਐਂਪਲਾਇਜ਼ ਯੂਨੀਅਨ ਨਾਲ ਮਿਲ ਕੇ ਸਰਕਾਰ ਦੇ ਇਸ ਕਾਰੇ ਖ਼ਿਲਾਫ਼ ਲੁਧਿਆਣਾ ਪੱਛਮੀ ਦੀ ਵਿਧਾਨ ਸਭਾ ਦੀ ਉੱਪ ਚੋਣ ਦੌਰਾਨ 12 ਜੂਨ ਨੂੰ ਲੁਧਿਆਣਾ ਵਿਖੇ ਝੰਡਾ ਮਾਰਚ ਕਰਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ।

Advertisement