ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਵੱਲੋਂ ਬਜਟ ਦੀਆਂ ਕਾਪੀਆਂ ਸਾੜਨ ਦਾ ਐਲਾਨ

04:59 AM Mar 27, 2025 IST
featuredImage featuredImage

ਕੁਲਦੀਪ ਸਿੰਘ

Advertisement

ਚੰਡੀਗੜ੍ਹ, 26 ਮਾਰਚ
ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਨਾਲ ਸੂਬੇ ਦੇ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਪੈਦਾ ਹੋ ਗਈ ਹੈ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਦੇ ਇਸ ਦਾ ਵਿਰੋਧ ਕਰਦਿਆਂ ਬਜਟ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਭਾਸ਼ਣਾਂ ਵਿੱਚ ਝੂਠ ਦਾ ਪੁਲੰਦਾ ਪਰੋਸਣ ਵਾਲੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਬਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਲਾਗੂ ਕਰਨ, ਮਿੱਡ-ਡੇਅ-ਮੀਲ, ਆਂਗਣਵਾੜੀ, ਆਸ਼ਾ ਵਰਕਰਾਂ, ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਵੀ ਤਜਵੀਜ਼ ਨਹੀਂ ਰੱਖੀ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਅੰਦਰ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਭਰਨ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਦਾਅਵਾ ਕੀਤਾ ਕਿ ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ, ਬੰਦ ਭੱਤਿਆਂ ਨੂੰ ਚਾਲੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਵਿਕਾਸ ਟੈਕਸ ਬੰਦ ਕਰਨ ਸਬੰਧੀ ਵੀ ਸਰਕਾਰ ਦਾ ਬਜਟ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ 27-28 ਮਾਰਚ ਨੂੰ ਸੂਬੇ ਭਰ ਵਿੱਚ ਥਾਂ-ਥਾਂ ’ਤੇ ਬਜਟ ਦੀਆਂ ਕਾਪੀਆਂ ਫੂਕ ਕੇ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਬਜਟ ਨਾਲ ਐੱਨਪੀਐੱਸ ਕਰਮਚਾਰੀਆਂ ਵਿੱਚ ਘੋਰ ਨਿਰਾਸ਼ਾ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੰਨੀ ਕਤਰਾ ਰਹੀ ਹੈ।

Advertisement
Advertisement