ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਸਲਮਾਨ ਭਾਈਚਾਰੇ ਵੱਲੋਂ ਨਵੇਂ ਵਕਫ਼ ਕਨੂੰਨ ਖ਼ਿਲਾਫ਼ ਪ੍ਰਦਰਸ਼ਨ

05:40 AM Apr 12, 2025 IST
featuredImage featuredImage
ਰੋੋਸ ਪ੍ਰਦਰਸ਼ਨ ਵਿੱਚ ਸ਼ਾਮਲ ਵੱਡੀ ਗਿਣਤੀ ਮੁਸਲਮਾਨਾਂ ਨੂੰ ਸੰਬੋਧਨ ਕਰਦੀ ਹੋਈ ਨਿਸ਼ਾਤ ਅਖ਼ਤਰ।

ਪਰਮਜੀਤ ਸਿੰਘ ਕੁਠਾਲਾ

Advertisement

ਮਾਲੇਰਕੋਟਲਾ, 11 ਅਪਰੈਲ

ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਵਕਫ਼ ਤਰਮੀਮੀ ਐਕਟ-2025 ਖ਼ਿਲਾਫ਼ ਅੱਜ ਮਾਲੇਰਕੋਟਲਾ ਦੇ ਸਰਹਿੰਦੀ ਗੇਟ ਬਾਹਰ ਹਜ਼ਾਰਾਂ ਦੀ ਗਿਣਤੀ ਵਿੱਚ ਮੁਸਲਮਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਸਨ। ਮੁਸਲਿਮ ਭਾਈਚਾਰੇ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਕਿਸਾਨ, ਮਜ਼ਦੂਰ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ (ਮਾਨ), ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸਿੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂ ਵੀ ਮੌਜੂਦ ਰਹੇ।

Advertisement

ਇਸ ਮੌਕੇ ਸੰਬੋਧਨ ਕਰਦਿਆਂ ਮੁਫ਼ਤੀ-ਏ-ਪੰਜਾਬ ਮੌਲਾਨਾ ਇਰਤਕਾ ਉਲ ਹਸਨ ਕਾਂਧਲਵੀ ਨੇ ਕਿਹਾ ਕਿ ਇਸ ਹਕੂਮਤੀ ਹੱਲੇ ਖ਼ਿਲਾਫ਼ ਲੜਾਈ ਲੰਬੀ ਚੱਲ ਸਕਦੀ ਹੈ ਜਿਸ ਲਈ ਸਾਰੇ ਦੇਸ਼ ਵਾਸੀਆਂ ਦਾ ਇੱਕਜੁੱਟ ਹੋਣਾ ਬੇਹੱਦ ਲਾਜ਼ਮੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਸ ਕਨੂੰਨ ਨੂੰ ਰੱਦ ਨਹੀਂ ਕਰਵਾ ਲਿਆ ਜਾਂਦਾ ਉਦੋਂ ਤੱਕ ਕਨੂੰਨੀ ਅਤੇ ਜਥੇਬੰਦਕ ਲੜਾਈ ਜਾਰੀ ਰੱਖੀ ਜਾਵੇਗੀ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕੇਂਦਰੀ ਮੋਦੀ ਹਕੂਮਤ ਦੇ ਮੁਸਲਿਮ ਤੇ ਘੱਟ ਗਿਣਤੀ ਵਿਰੋਧੀ ਫ਼ੁਰਮਾਨਾਂ ਦੀ ਘੋਰ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਕਨੂੰਨ ਨੂੰ ਪੰਜਾਬ ਅੰਦਰ ਲਾਗੂ ਨਹੀਂ ਕਰੇਗੀ।

ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਉਵੈਸ ਨੇ ਕਿਹਾ ਕਿ ਪੰਜਾਬ ਅੰਦਰ ਇਸ ਕਨੂੰਨ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ।ਕਾਂਗਰਸੀ ਨੇਤਾ ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਇਸ ਕਨੂੰਨ ਨੂੰ ਰੱਦ ਕਰਵਾਉਣ ਲਈ ਸਰਵ ਉੱਚ ਅਦਾਲਤ ਅੰਦਰ ਕਨੂੰਨੀ ਲੜਾਈ ਦੇ ਨਾਲ ਨਾਲ ਕਿਸਾਨ ਅੰਦੋਲਨ ਵਰਗੇ ਫ਼ੈਸਲਾਕੁਨ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਦੇਸ਼ ਅੰਦਰ ਘੱਟ ਗਿਣਤੀਆਂ ਖਾਸ ਕਰਕੇ ਮੁਸਲਿਮ ਵਿਰੋਧੀ ਬਣਾਏ ਜਾ ਰਹੇ ਫਿਰਕੂ ਮਹੌਲ ਦੇ ਟਾਕਰੇ ਅਤੇ ਸੰਵਿਧਾਨ ਨੂੰ ਬਚਾਉਣ ਲਈ ਧਰਮ ਨਿਰਪੱਖ ਸ਼ਕਤੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਐਡਵੋਕੇਟ ਮੁਬੀਨ ਫਾਰੂਕੀ ਨੇ ਨਵੇਂ ਵਕਫ਼ ਐਕਟ ਦੇ ਵੱਖ ਵੱਖ ਪਹਿਲੂਆਂ ਬਾਰੇ ਚਰਚਾ ਕਰਦਿਆਂ ਇਸ ਨੂੰ ਸੰਵਿਧਾਨ ਦੇ ਉਲਟ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਮੌਲਿਕ ਅਧਿਕਾਰਾਂ ਉਪਰ ਸਿੱਧਾ ਹਮਲਾ ਦੱਸਿਆ। ਉਨ੍ਹਾਂ ਐਲਾਨ ਕੀਤਾ ਕਿ ਇਸ ਕਨੂੰਨ ਖ਼ਿਲਾਫ਼ ਕਨੂੰਨੀ ਅਤੇ ਸੜਕਾਂ ਉਪਰ ਸੰਘਰਸ਼ ਲੜਿਆ ਜਾਵੇਗਾ।

ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਨਦੀਮ ਅਨਵਾਰ ਖਾਂ,ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ, ਮੁਹੰਮਦ ਫੈਸਲ, ਮੌਲਾਨਾ ਮੁਹੰਮਦ ਆਜ਼ਮ, ਵਸੀਮ ਸੇਖ, ਹਾਜੀ ਮੁਹੰਮਦ ਰਫੀਕ, ਸਬੀਰ ਹੁਸੈਨ, ਬਾਬਾ ਮਨਪਰੀਤ ਸਿੰਘ, ਮੁਨਸੀ ਫਾਰੂਕ ਅਤੇ ਸਮਸ਼ਾਦ ਝੋਕ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਯੂਨੀਅਨ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਵਾਰਿਸ਼ ਪੰਜਾਬ) ਦੇ ਆਗੂ ਗੁਰਦੇਵ ਸਿੰਘ ਸੰਗਾਲਾ, ਕਿਸਾਨ ਆਗੂ ਮਾਨ ਸਿੰਘ ਸੱਦੋਪੁਰ, ਗੁਰਮੁੱਖ ਸਿੰਘ ਟਿਵਾਣਾ ਅਤੇ ਜ਼ਮੀਰ ਅਲੀ ਜ਼ਮੀਰ ਆਦਿ ਆਗੂ ਮੌਜੂਦ ਰਹੇ। ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਲੈਣ ਲਈ ਰੋਸ਼ ਪ੍ਰਦਰਸ਼ਨ ਵਿਚ ਪਹੁੰਚੇ ਏਡੀਸੀ ਗੁਰਮੀਤ ਕੁਮਾਰ ਨੇ ਭਰੋਸ਼ਾ ਦਿੱਤਾ ਕਿ ਇਹ ਮੰਗ ਪੱਤਰ ਅੱਜ ਹੀ ਪ੍ਰਧਾਨ ਮੰਤਰੀ ਦਫਤਰ ਨੂੰ ਭੇਜ ਦਿੱਤਾ ਜਾਵੇਗਾ।

Advertisement