ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ’ਚ ਦੋ ਦਿਨ ਪ੍ਰਭਾਵਿਤ ਰਹੇਗੀ ਜਲ ਸਪਲਾਈ

05:55 AM Jun 10, 2025 IST
featuredImage featuredImage

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਜੂਨ
ਮੁਹਾਲੀ ਦੇ ਕੁੱਝ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਦੋ ਦਿਨ ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-2, ਮੁਹਾਲੀ ਦੇ ਕਾਰਜਕਾਰੀ ਇੰਜਨੀਅਰ ਮਾਈਕਲ ਨੇ ਦੱਸਿਆ ਕਿ ਕਜੌਲੀ ਤੋਂ ਨਹਿਰੀ ਪਾਣੀ ਦੀ ਚੰਡੀਗੜ੍ਹ ਤੋਂ ਸਿੱਧੀ ਸਪਲਾਈ ਮੇਨ ਪਾਈਪਲਾਈਨ ਵਿੱਚ ਅਚਾਨਕ ਲੀਕੇਜ ਹੋ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸੈਕਟਰ-39 ਤੋਂ ਮੁਹਾਲੀ ਵੱਲ ਆ ਰਹੀ ਪਾਈਪਲਾਈਨ ਵਿੱਚ ਟਰੀਟਮੈਂਟ ਪਲਾਂਟ ਫੇਜ਼-6 ਨੇੜੇ ਅਚਾਨਕ ਲੀਕੇਜ ਸ਼ੁਰੂ ਹੋ ਗਈ ਹੈ। ਇਸ ਦੀ ਜ਼ਰੂਰੀ ਮੁਰੰਮਤ ਕਰਨ ਲਈ ਜਲ ਸਪਲਾਈ ਵਿਭਾਗ ਵੱਲੋਂ 10 ਜੂਨ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪਾਣੀ ਸਪਲਾਈ ਦੀ ਬੰਦੀ ਲਈ ਗਈ ਹੈ। ਇਸ ਕਾਰਨ ਇੱਥੋਂ ਦੇ ਫੇਜ਼-1, ਫੇਜ਼-2, ਫੇਜ਼-3ਏ, ਫੇਜ਼-3ਬੀ1, ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-6, ਫੇਜ਼-7 ਅਤੇ ਪਿੰਡ ਮਦਨਪੁਰਾ ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ ਫੇਜ਼-5 ਵਿੱਚ ਸਪਲਾਈ ਪ੍ਰਭਾਵਿਤ ਰਹੇਗੀ। ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਕ ਹੀ ਕੀਤੀ ਜਾਵੇਗੀ।
ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪੂਰੇ ਪ੍ਰੈਸ਼ਰ ਨਾਲ ਹੋਵੇਗੀ ਤੇ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਹੋਵੇਗੀ। ਸ਼ਾਮ ਨੂੰ ਵੀ ਪਾਣੀ ਦੀ ਸਪਲਾਈ ਘੱਟ ਪ੍ਰੈੱਸ਼ਰ ਨਾਲ (ਪਾਣੀ ਦੀ ਉਪਲਬਧਤਾ ਅਨੁਸਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ ਅਤੇ ਦੁਪਹਿਰ ਸਮੇਂ ਪਾਣੀ ਦੀ ਸਪਲਾਈ ਪਾਈਪਲਾਈਨ ਦੀ ਮੁਰੰਮਤ ਹੋਣ ’ਤੇ ਹੀ ਮੌਜੂਦਾ ਸਥਿਤੀ ਮੁਤਾਬਕ ਹੋ ਸਕੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਦੋ ਦਿਨ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਅਤੇ ਮੁਰੰਮਤ ਕਾਰਜਾਂ ਦੌਰਾਨ ਜਲ ਸਪਲਾਈ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦੇਣ।

Advertisement

Advertisement