‘ਮੁਹਾਲੀ ਦੀ ਖੂਬਸੂਰਤੀ ਨਾਲ ਖਿਲਵਾੜ ਨਹੀਂ ਹੋਣ ਦਿਆਂਗੇ’
05:11 AM Mar 14, 2025 IST
ਐੱਸਏਐੱਸ ਨਗਰ (ਦਰਸ਼ਨ ਸਿੰਘ ਸੋਢੀ): ਕਨਫਡਰੇਸ਼ਨ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੇ ਪੈਟਰਨ ਐਮਐੱਸ ਔਜਲਾ ਅਤੇ ਪ੍ਰਧਾਨ ਕੇਕੇ ਸੈਣੀ ਦੀ ਅਗਵਾਈ ਹੇਠ ਸਥਾਨਕ ਲੋਕਾਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਧਿਆਨ ਵਿੱਚ ਲਿਆਂਦੀਆਂ ਸਾਰੀਆਂ ਮੰਗਾਂ ’ਤੇ ਗੌਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਸ਼ਹਿਰ ਦੀ ਖ਼ੂਬਸੂਰਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ, ਮੀਤ ਪ੍ਰਧਾਨ ਬਖ਼ਸ਼ੀਸ਼ ਸਿੰਘ ਅਤੇ ਜਨਰਲ ਸਕੱਤਰ ਓਪੀ ਚੌਟਾਨੀ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ, ਆਵਾਰਾ ਕੁੱਤਿਆਂ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਅਤੇ ਪਾਰਕਾਂ ਦੀ ਮਾੜੀ ਹਾਲਤ ਸਬੰਧੀ ਮੁੱਦੇ ਚੁੱਕੇ।
Advertisement
Advertisement