ਮੁੰਡੀਆਂ ਵੱਲੋਂ ਦੋ ਸਰਕਾਰੀ ਸਕੂਲਾਂ ’ਚ ਵਿਕਾਸ ਪ੍ਰਾਜੈਕਟ ਲੋਕ ਅਰਪਣ
ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਮਈ
ਸਾਹਨੇਵਾਲ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿੱਚ 1.02 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਉਦਘਾਟਨ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ ਕੇਂਦ੍ਰਿਤ ਹੈ, ਜਿਸ ਵਿੱਚ ਆਧੁਨਿਕ ਸਕੂਲ ਇਮਾਰਤਾਂ, ਸਮਾਰਟ ਕਲਾਸਰੂਮ, ਅੱਪਡੇਟ ਕੀਤੇ ਫਰਨੀਚਰ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਸੁਰੱਖਿਅਤ ਚਾਰਦੀਵਾਰੀਆਂ, ਸਾਫ਼ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਅਤੇ ਚੰਗੀ ਤਰ੍ਹਾਂ ਲੈਸ ਲਾਇਬ੍ਰੇਰੀਆਂ ਸ਼ਾਮਲ ਹਨ। ਪਿੰਡ ਢੰਡਾਰੀ ਖੁਰਦ ਵਿਖੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰੋਜੈਕਟਾਂ ਦੇ ਉਦਘਾਟਨ ਕਰਦਿਆਂ ਸ਼੍ਰੀ ਮੰਡੀਆਂ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਤਹਿਤ ਸਕੂਲਾਂ ਦੇ ਪਰਿਵਰਤਨ ਲਈ 2,000 ਕਰੋੜ ਰੁਪਏ ਦਾ ਨਿਵੇਸ਼ ਖਰਚ ਕੀਤਾ ਜਾ ਰਿਹਾ ਹੈ।