ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੰਡੀਆਂ ਵੱਲੋਂ ਸੀਟੂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ

05:32 AM Dec 29, 2024 IST
ਰਾਏਕੋਟ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ।
ਸੰਤੋਖ ਗਿੱਲਰਾਏਕੋਟ, 28 ਦਸੰਬਰ
Advertisement

ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਿਤ ਵੱਖ-ਵੱਖ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਅੱਜ ਇੱਥੇ ਦਾਣਾ ਮੰਡੀ ਵਿੱਚ ਕਰਵਾਈ ਗਈ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ‘ਆਪ’ ਦੇ ਸੀਨੀਅਰ ਮੀਤ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮਜ਼ਦੂਰ ਆਗੂਆਂ ਵੱਲੋਂ ਉਨ੍ਹਾਂ ਸਾਹਮਣੇ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਸਰਕਾਰ ਮਜ਼ਦੂਰਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਜਾਣਨ ਲਈ ਖ਼ੁਦ ਪਹੁੰਚੀ ਹੈ। ਉਨ੍ਹਾਂ ਮਜ਼ਦੂਰ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਕਿਰਤ ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਮਜ਼ਦੂਰ ਆਗੂਆਂ ਨੂੰ ਬੁਲਾ ਕੇ ਮੰਗਾਂ ਦੇ ਹੱਲ ਲਈ ਉਚਿਤ ਕਾਰਵਾਈ ਕਰਨਗੇ।

ਠੰਢ ਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਔਰਤਾਂ ਤੇ ਮਜ਼ਦੂਰ ਕਨਵੈੱਨਸ਼ਨ ਵਿੱਚ ਸ਼ਾਮਲ ਹੋਏ। ਮਜ਼ਦੂਰ ਆਗੂ ਦਲਜੀਤ ਕੁਮਾਰ ਗੋਰਾ, ਅਮਰਨਾਥ ਕੂੰਮਕਲਾਂ, ਅੰਮ੍ਰਿਤਪਾਲ ਕੌਰ, ਵਿਜੈ ਕੁਮਾਰ, ਗੁਰਦੇਵ ਸਿੰਘ ਕਾਲਸਾਂ, ਪ੍ਰਕਾਸ਼ ਸਿੰਘ ਬਰ੍ਹਮੀ ਦੀ ਪ੍ਰਧਾਨਗੀ ਹੇਠ ਹੋਈ ਕਨਵੈੱਨਸ਼ਨ ਵਿੱਚ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਸਾਹਮਣੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦਾ ਵੇਰਵਾ ਦਿੱਤਾ ਅਤੇ ਮੰਗਾਂ ਮੰਨਣ ਦੀ ਅਪੀਲ ਕੀਤੀ।

Advertisement

ਸੀਟੂ ਦੇ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਸੂਬੇ ਦੀ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਜਾਣਨ ਲਈ ਖ਼ੁਦ ਉਨ੍ਹਾਂ ਤੱਕ ਪਹੁੰਚ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ‘ਆਪ’ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਵੀ ਮਜ਼ਦੂਰ ਮੰਗਾਂ ਬਾਰੇ ਡੂੰਘੀ ਦਿਲਚਸਪੀ ਦਿਖਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਕਾਰਵਾਈ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਪ੍ਰਮੁੱਖ ਅਧਿਕਾਰੀਆਂ ਨੂੰ ਮਜ਼ਦੂਰ ਮੰਗਾਂ ਉਪਰ ਅਮਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਲਈ ਪਾਬੰਦ ਕੀਤਾ ਜਾਵੇ। ਉਨ੍ਹਾਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਖੇਤ ਮਜ਼ਦੂਰਾਂ ਦੇ ਬਰਾਬਰ 441 ਰੁਪਏ 12 ਪੈਸੇ ਕਰਨ ਦੀ ਮੰਗ ਕੀਤੀ। ਮਨਰੇਗਾ ਕਾਨੂੰਨ ਅਨੁਸਾਰ ਸਾਰੇ ਮਜ਼ਦੂਰਾਂ ਨੂੰ 100 ਦਿਨ ਕੰਮ ਦੇਣ ਲਈ ਬਲਾਕ ਵਿਕਾਸ ਅਧਿਕਾਰੀਆਂ ਨੂੰ ਪਾਬੰਦ ਕਰਨ ਅਤੇ ਨਵੇਂ ਚੁਣੇ ਸਰਪੰਚਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਮੰਗ ਵੀ ਕੀਤੀ। ਰੇਹੜੀ-ਫੜ੍ਹੀ ਅਤੇ ਫੇਰੀ ਵਰਕਰਾਂ ਦੀ ਭਲਾਈ ਲਈ 2014 ਦੀ ਸਕੀਮ ਅਤੇ ਕਾਨੂੰਨ ਲਾਗੂ ਕਰਨ ਲਈ ਸਮਾਂਬੱਧ ਯੋਜਨਾਂ ਲਾਗੂ ਕਰਨ ਅਤੇ ਟੈਂਪੂ ਚਾਲਕਾਂ ਲਈ ਇਕ ਸਰਵਪੱਖੀ ਭਲਾਈ ਸਕੀਮ ਬਣਾਉਣ, ਗ਼ੈਰ-ਜਥੇਬੰਦਕ ਖੇਤਰ ਦੇ ਡਰਾਈਵਰਾਂ ਨੂੰ ਘੇਰੇ ਵਿੱਚ ਲਿਆਉਣ ਦੀ ਵੀ ਮੰਗ ਕੀਤੀ। ਆਂਗਣਵਾੜੀ ਵਰਕਰਾਂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਗਰੈਚੁਟੀ ਫ਼ੌਰੀ ਲਾਗੂ ਕਰਨ, ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਿਰਤੀਆਂ ਨੂੰ ਰੈਗੂਲਰ ਵਰਕਰਾਂ ਦੇ ਬਰਾਬਰ ਉਜ਼ਰਤਾਂ ਅਤੇ ਲਾਭ ਦੇਣ ਦੀ ਮੰਗ ਕੀਤੀ। ਇਸ ਮੌਕੇ ਕਿਰਤ ਵਿਭਾਗ ਦੇ ਕਈ ਅਧਿਕਾਰੀ ਵੀ ਮੌਜੂਦ ਸਨ।

 

Advertisement