ਮੁੰਬਈ-ਨਾਂਦੇੜ ਵੰਦੇ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖਾਂ ਲਈ ਤੋਹਫ਼ਾ: ਖ਼ਾਲਸਾ
05:30 AM Jun 17, 2025 IST
ਅੰਮ੍ਰਿਤਸਰ (ਟਨਸ): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਗੁਰੂ ਤੇਗ ਬਹਾਦਰ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮ ਸਰਕਾਰੀ ਪੱਧਰ ’ਤੇ ਮਨਾਉਣ ਦੇ ਹਾਲ ਹੀ ’ਚ ਕੀਤੇ ਗਏ ਐਲਾਨ ਮਗਰੋਂ ਹੁਣ ਕੇਂਦਰੀ ਰੇਲਵੇ ਮੰਤਰਾਲੇ ਨੇ ਮੁੰਬਈ ਤੋਂ ਹਜ਼ੂਰ ਸਾਹਿਬ ਨਾਂਦੇੜ ਤੱਕ ਵੰਦੇ ਭਾਰਤ ਐਕਸਪ੍ਰੈੱਸ ਚਲਾਉਣ ਦੀ ਇਜਾਜ਼ਤ ਦੇ ਕੇ ਗੁਰੂ ਨਾਨਕ ਲੇਵਾ ਸੰਗਤ ਅਤੇ ਮਹਾਰਾਸ਼ਟਰ ਦੇ ਸਿੱਖਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਵੰਦੇ ਭਾਰਤ ਰੇਲਗੱਡੀ ਹਰ ਰੋਜ਼ ਨਾਂਦੇੜ ਤੋਂ ਸਵੇਰੇ 5 ਵਜੇ ਰਵਾਨਾ ਹੋਵੇਗੀ ਅਤੇ ਬਾਅਦ ਦੁਪਹਿਰ 2.25 ਵਜੇ ਮੁੰਬਈ ਪਹੁੰਚੇਗੀ, ਜਦੋਂ ਕਿ ਇਕ ਰੇਲਗੱਡੀ ਮੁੰਬਈ ਤੋਂ ਬਾਅਦ ਦੁਪਹਿਰ 1.10 ਵਜੇ ਰਵਾਨਾ ਹੋਵੇਗੀ ਅਤੇ ਰਾਤ 10.50 ਵਜੇ ਨਾਂਦੇੜ ਪਹੁੰਚੇਗੀ। ਹਰਨਾਮ ਸਿੰਘ ਖ਼ਾਲਸਾ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
Advertisement
Advertisement