ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜਾਂ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਧੂਰੀ, 28 ਅਪਰੈਲ
ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜਾਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲੋਵਾਲ-2 ਵਿੱਚ ਲਗਪਗ 60 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਦਲਵੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਿਆਰੀ ਸਿੱਖਿਆ ਤੇ ਸਿਹਤ ਉਨ੍ਹਾਂ ਦੇ ਤਰਜੀਹੀ ਕੰਮ ਹਨ। ‘ਆਪ’ ਕੋਆਰਡੀਨੇਟਰ ਸਿੱਖਿਆ ਦਰਸ਼ਨ ਸਿੰਘ ਪਾਠਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਮਰੇ ਤੇ ਚਾਰਦੀਵਾਰੀ ਲਈ 40 ਲੱਖ, ਸਾਇੰਸ ਲੈਬ ਲਈ 12 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲੋਵਾਲ-2 ਦੇ ਸਮਾਰਟ ਰੂਮ ਲਈ 7.51 ਲੱਖ ਰੁਪਏ ਦੀ ਰਾਸ਼ੀ ਨਾਲ ਵਿਕਾਸ ਕਾਰਜ ਹੋਏ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਕੰਪਲੈਕਸ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਲਗਪਗ ਪੰਜ ਅਸੁਰੱਖਿਅਤ ਕਮਰਿਆਂ ਦੀ ਥਾਂ ਨਵੀਂ ਇਮਾਰਤ ਲਈ ਗਰਾਂਟ ਜਾਰੀ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਰੰਜੂ ਬਾਲਾ, ਪ੍ਰਿੰਸੀਪਲ ਕਾਤਰੋਂ ਅਮਨਦੀਪ ਸਿੰਘ ਪਾਠਕ, ਮਾਸਟਰ ਮਨਪ੍ਰੀਤ ਸਿੰਘ ਟਿੱਬਾ, ਸੰਦੀਪ ਰਿਖੀ ਸ਼ੇਰਪੁਰ ਤੇ ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।