ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਦੁੱਧਨਸਾਧਾਂ ਫੇਰੀ ਸਬੰਧੀ ਤਿਆਰੀਆਂ ਦਾ ਜਾਇਜ਼ਾ

05:33 AM Jun 08, 2025 IST
featuredImage featuredImage
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਹਨ ਐੱਸਡੀਐੱਮ ਕਿਰਪਾਲਵੀਰ ਸਿੰਘ, ਐੱਸਐੱਚਓ ਗੁਰਪ੍ਰੀਤ ਸਿੰਘ ਭਿੰਡਰ ਤੇ ਹੋਰ।
ਮੁਖਤਿਆਰ ਸਿੰਘ ਨੌਗਾਵਾਂ
Advertisement

ਦੇਵੀਗੜ੍ਹ, 7 ਜੂਨ

ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੀ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ 9 ਜੂਨ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨ ਆ ਰਹੇ ਹਨ ਜਿਸ ਦੇ ਸਬੰਧ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਤਹਿਸੀਲ ਕੰਪਲੈਕਸ ਅਤੇ ਦੁੱਧਨਸਾਧਾਂ ਅਨਾਜ ਮੰਡੀ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਅਨਾਜ ਮੰਡੀ ਦੁੱਧਨਸਾਧਾਂ ਵਿਖੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਵਿਧਾਇਕ ਪਠਾਣਮਾਜਰਾ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇੱਕ ਕਰ ਰਹੇ ਹਨ।

Advertisement

ਵਿਧਾਇਕ ਪਠਾਣਮਾਜਰਾ ਨੇ ਇਲਾਕੇ ਦੀ ਸੰਗਤ ਅਤੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸਮਾਗਮ ਵਿੱਚ ਹਾਜ਼ਰੀ ਲਵਾਉਣ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਸਮੇਂ ਸਿਰ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਕਿਰਪਾਲਵੀਰ ਸਿੰਘ ਐੱਸਡੀਐੱਮ ਦੁੱਧਨਸਾਧਾਂ, ਗੁਰਪ੍ਰੀਤ ਸਿੰਘ ਭਿੰਡਰ ਥਾਣਾ ਮੁਖੀ ਜੁਲਕਾਂ, ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੂਰੀ ਪੀਏ, ਸਾਜਨ ਢਿੱਲੋਂ, ਗੁਰਵਿੰਦਰ ਸਿੰਘ ਮਿਹੋਣ, ਮਨਿੰਦਰ ਫਰਾਂਸਵਾਲਾਂ, ਰਾਜਾ ਧੰਜੂ ਦੇਵੀਗੜ, ਬਲਿਹਾਰ ਸਿੰਘ ਚੀਮਾ, ਡਾ. ਕਰਮ ਸਿੰਘ ਰਾਜਗੜ੍ਹ, ਗੁਰਵਿੰਦਰ ਸਿੰਘ ਚੌਕੀ ਇੰਚਾਰਜ ਰੋਹੜ, ਸਾਹਿਲ ਜਿੰਦਲ, ਮਿਲਨਦੀਪ ਸਿੰਘ, ਭੁਪਿੰਦਰ ਸਿੰਘ ਦੁੱਧਨ, ਲਾਡੀ ਛੰਨਾਂ, ਹੈਰੀ ਤਾਜਲਪੁਰ ਅਤੇ ਪੰਚ-ਸਰਪੰਚ ਹਾਜ਼ਰ ਸਨ।

Advertisement