ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਨਸ਼ਿਆਂ ਬਾਰੇ ‘ਵ੍ਹਾਈਟ ਪੇਪਰ’ ਲਿਆਉਣ: ਵੜਿੰਗ

05:24 AM Jun 05, 2025 IST
featuredImage featuredImage
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ।

ਸ਼ਗਨ ਕਟਾਰੀਆ
ਬਠਿੰਡਾ, 4 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਝਾਅ ਦਿੱਤਾ ਕਿ ਉਹ ਕੋਈ ਬਹਾਨਾ ਬਣਾਉਣ ਦੀ ਬਜਾਏ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ’ਤੇ ‘ਵ੍ਹਾਈਟ ਪੇਪਰ’ ਲਿਆਉਣ। ਸ੍ਰੀ ਵੜਿੰਗ ਇਨ੍ਹੀਂ ਦਿਨੀਂ ਜ਼ਿਲ੍ਹੇ ਦੇ ਪਿੰਡ ਭਾਈ ਬਖ਼ਤੌਰ ਗਏ ਅਤੇ ਉੱਥੇ ‘ਪਿੰਡ ਵਿਕਾਊ ਹੈ’ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਲਖਵੀਰ ਸਿੰਘ (ਲੱਖੀ ਸਿੱਧੂ) ਤੋਂ ਇਲਾਵਾ ਬਠਿੰਡਾ ਸ਼ਹਿਰ ਦੇ ਬਡਿਆਲ ਹਸਪਤਾਲ ’ਚ ਦਾਖ਼ਲ ਸਾਬਕਾ ਸੈਨਿਕ ਰਣਵੀਰ ਸਿੰਘ ਨੂੰ ਮਿਲੇ। ਇਨ੍ਹਾਂ ਦੋਵਾਂ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਦੇ ਦਾਅਵਿਆਂ ਦਾ ਹਵਾਲਾ ਦੇ ਕੇ ਸਵਾਲ ਕੀਤਾ, ‘‘ਕੀ ਇਸ ਤਰ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਕੰਟਰੋਲ ਕੀਤਾ ਗਿਆ ਹੈ?’’ ਇਸ ਦੌਰਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਸਰਕਾਰ ਵੱਲੋਂ ਤੈਅ ਸਮੇਂ ਵਿੱਚ ਪੰਜਾਬ ’ਚੋਂ ਨਸ਼ੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਏ ਅਤੇ ਨਸ਼ਿਆਂ ਦੀ ਸਥਿਤੀ ਬਾਰੇ ਇੱਕ ‘ਵ੍ਹਾਈਟ ਪੇਪਰ’ ਲਿਆ ਕੇ ਸਭ ਕੁਝ ਸਪੱਸ਼ਟ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਗੰਭੀਰ ਹੈ ਕਿ ਇਸ ਨੂੰ ਕੁੱਝ ਸੌ ਪਰਚੇ ਦਰਜ ਕਰਨ ਜਾਂ ਕੁੱਝ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੂਲ ਕਾਰਨ ਨਾਲ ਨਜਿੱਠਣ ਤੋਂ ਬਗ਼ੈਰ ਅਤੇ ਸਿਰਫ਼ ਲੱਛਣਾਂ ਦੀ ਪਛਾਣ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਵੀ ਇਸੇ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਬਹੁਤ ਕੁਝ ਪ੍ਰਾਪਤ ਨਹੀਂ ਹੋਇਆ।
ਵੜਿੰਗ ਨੇ ਪਿੰਡ ਭਾਈ ਬਖ਼ਤੌਰ ਦੇ ਸਾਬਕਾ ਫ਼ੌਜੀ ਰਣਵੀਰ ਸਿੰਘ ’ਤੇ ਹੋਏ ਹਮਲੇ ਅਤੇ ਲਖਬੀਰ ਸਿੰਘ ਲੱਖੀ ਨੂੰ ਡਰਾਉਣ ਧਮਕਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਤਸਕਰਾਂ ਦੀ ਦਲੇਰੀ ਨੂੰ ਦਰਸਾਉਂਦਾ ਹੈ, ਜੋ ਸਰਕਾਰੀ ਸਰਪ੍ਰਸਤੀ ਤੋਂ ਬਗ਼ੈਰ ਸੰਭਵ ਨਹੀਂ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਪੀੜਤਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਆਪਣੀ ਪਾਰਟੀ ਦੀ ਇਕਜੁੱਟਤਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ’ਤੇ ਆਏ ਸਨ।

Advertisement

Advertisement