ਮੁੱਖ ਮੰਤਰੀ ਵੱਲੋਂ ਤਰੱਕੀ ਪ੍ਰਾਪਤ ਅਧਿਕਾਰੀਆਂ ਨਾਲ ਮੁਲਾਕਾਤ
06:07 AM May 21, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲੀਸ ਸਰਵਿਸਿਜ਼ (ਪੀਪੀਐੱਸ) ਦੇ ਡੀਐੱਸਪੀ ਤੋਂ ਤਰੱਕੀ ਲੈ ਕੇ ਐੱਸਪੀ ਬਣੇ 18 ਪੁਲੀਸ ਅਧਿਕਾਰੀਆਂ ਨਾਲ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬੇ ਨੂੰ ਨਸ਼ਾ ਮੁਕਤ ਕਰ ਕੇ ਪੰਜਾਬ ਪੁਲੀਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੀ ਸੇਵਾ ਬੇਮਿਸਾਲ ਹੈ, ਜਿਸ ਨੂੰ ਸੂਬੇ ’ਚੋਂ ਅਤਿਵਾਦ ਖਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ। ਉਨ੍ਹਾਂ ਨਵੇਂ ਬਣੇ ਐੱਸਪੀਜ਼ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲੀਸ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਐੱਸਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।
Advertisement
Advertisement