ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ
05:04 AM May 24, 2025 IST
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਜ਼ਿਲ੍ਹਾ ਮੁਹਾਲੀ ਪੁਲੀਸ ਕਪਤਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲੀਸ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਐੱਸਐੱਚਓ ਨਵਦੀਪ ਸ਼ਰਮਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਪਿੰਡ ਪੜੌਲ, ਮੁੱਲਾਂਪੁਰ ਗਰੀਬਦਾਸ, ਸਿਆਮੀਪੁਰ ਸਮੇਤ ਹੋਰਨਾਂ ਕਈ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਦੌਰਾਨ ਲੋਕਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤਾਂ ਕੀਤੀਆਂ। ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਵਿਸਥਾਰ ਨਾਲ ਦੱਸਦਿਆਂ ਆਪਣੇ ਜੀਵਨ ਨੂੰ ਸੁਚੱਜੇ ਢੰਗ ਨਾਲ ਬਿਤਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਜਾਂ ਉਨ੍ਹਾਂ ਦੇ ਨੇੜੇ ਕੋਈ ਵੀ ਵਿਅਕਤੀ ਨਸ਼ਿਆਂ ਦੀ ਸਪਲਾਈ ਕਰਦਾ ਹੈ ਤਾਂ ਇਸ ਸਬੰਧੀ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
Advertisement
Advertisement
Advertisement