ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ: ਖੁੱਡੀਆਂ
05:40 AM Jun 18, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ ਤੋਂ ਬਚਾਉਣ ਲਈ 15 ਅਪਰੈਲ ਤੋਂ ਸ਼ੁਰੂ ਕੀਤੀ ਐਫਐਮਡੀ ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ ਕੀਤਾ ਹੈ। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ’ਚ 99.56 ਫੀਸਦੀ ਗਾਵਾਂ ਅਤੇ ਮੱਝਾਂ ਨੂੰ ਟੀਕਾ ਲਗਾਇਆ ਗਿਆ ਹੈ। ਇਸ ਮੁਹਿੰਮ ਤਹਿਤ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਕੋਲ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕਾ ਲਾਇਆ ਗਿਆ ਹੈ। ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਲਗਪਗ 900 ਵੈਟਰਨਰੀ ਟੀਮਾਂ ਨੂੰ ਲਾਇਆ ਗਿਆ ਸੀ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਮੂੰਹਖੁਰ ਦੀ ਬਿਮਾਰੀ ਪਸ਼ੂਆਂ ਲਈ ਵੱਡਾ ਖ਼ਤਰਾ ਹੈ, ਜਿਸ ਨਾਲ ਦੁੱਧ ਦੀ ਪੈਦਾਵਾਰ ’ਤੇ ਮਾੜਾ ਅਸਰ ਪੈਣ ਦੇ ਨਾਲ-ਨਾਲ ਗਰਭਪਾਤ ਵਰਗੀਆਂ ਸਮੱਸਿਆਵਾਂ ਆਉਂਦੀਆਂ ਹਨ ਜਿਸ ਨਾਲ ਆਰਥਿਕ ਨੁਕਸਾਨ ਹੁੰਦਾ ਹੈ।
Advertisement
Advertisement