ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਵੱਲੋਂ ਬੈਡਮਿੰਟਨ ਕੋਰਟ ਦਾ ਉਦਘਾਟਨ

05:12 AM May 19, 2025 IST
featuredImage featuredImage
ਮੁਹਾਲੀ ਵਿੱਚ ਸਿੰਥੈਟਿਕ ਬੈਡਮਿੰਟਨ ਕੋਰਟ ਦਾ ਉਦਘਾਟਨ ਕਰਦੇ ਹੋਏ ਮੇਅਰ ਜੀਤੀ ਸਿੱਧੂ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਮਈ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਿੱਚ ਸਾਈਕਲ ਟਰੈਕ ਸ਼ੁਰੂ ਕਰਨ ਮਗਰੋਂ ਅੱਜ ਸੈਕਟਰ-57 (ਵਾਰਡ ਨੰਬਰ-41) ਵਿੱਚ ਸਿੰਥੈਟਿਕ ਬੈਡਮਿੰਟਨ ਕੋਰਟ ਦਾ ਉਦਘਾਟਨ ਕਰ ਕੇ ਸ਼ਹਿਰ ਵਾਸੀਆਂ ਨੂੰ ਦੂਜੀ ਸੌਗਾਤ ਦਿੱਤੀ ਹੈ। ਇਸ ਮੌਕੇ ਕੌਂਸਲਰ ਕੁਲਵੰਤ ਕੌਰ, ਸਮਾਜ ਸੇਵੀ ਗੁਰਸਾਹਿਬ ਸਿੰਘ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਪਹਿਲਾਂ ਵੀ ਬੈਡਮਿੰਟਨ ਅਤੇ ਵਾਲੀਬਾਲ ਦੇ ਕੋਰਟ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਪਾਰਕਾਂ ਵਿੱਚ ਓਪਨ ਏਅਰ ਜਿਮ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਇੱਥੇ ਸਿੰਥੈਟਿਕ ਬੈਡਮਿੰਟਨ ਕੋਰਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉੱਤੇ ਨਗਰ ਨਿਗਮ ਵੱਲੋਂ 11 ਲੱਖ ਰੁਪਏ ਖ਼ਰਚ ਕੀਤੇ ਗਏ ਹਨ।
ਜੀਤੀ ਸਿੱਧੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਹੋਰ ਵੀ ਸਿੰਥੈਟਿਕ ਕੋਰਟ ਮੁਹਾਲੀ ਵਿੱਚ ਬਣਾਏ ਜਾਣਗੇ ਤਾਂ ਜੋ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਈਕਲ ਟਰੈਕ ਬਣਾਉਣ ਦਾ ਵੀ ਮੁੱਖ ਮਕਸਦ ਲੋਕਾਂ ਨੂੰ ਸਿਹਤ ਵਾਲੇ ਪਾਸੇ ਜੋੜਨਾ ਹੈ ਅਤੇ ਮੁਹਾਲੀ ਵਿੱਚ ਵਧ ਰਹੀ ਟਰੈਫਿਕ ਨੂੰ ਘਟਾਉਣਾ ਹੈ। ਇਸੇ ਤਰ੍ਹਾਂ ਮੁਹਾਲੀ ਵਿੱਚ ਬਣਾਏ ਜਾ ਰਹੇ ਵਾਲੀਬਾਲ ਅਤੇ ਬੈਡਮਿੰਟਨ ਦੇ ਕੋਰਟਾਂ ਵਿੱਚ ਵੀ ਵੱਡੀ ਗਿਣਤੀ ਲੋਕ ਖੇਡਦੇ ਹਨ ਅਤੇ ਵੱਖ-ਵੱਖ ਪਾਰਕਾਂ ਵਿੱਚ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਬਜ਼ੁਰਗ ਬੱਚੇ ਅਤੇ ਔਰਤਾਂ ਕਸਰਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਅੱਗੇ ਵੀ ਨਗਰ ਨਿਗਮ ਵੱਲੋਂ ਜਾਰੀ ਰਹਿਣਗੇ।

Advertisement

Advertisement