ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

03:53 AM May 10, 2025 IST
featuredImage featuredImage
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੀ ਹੋਈ ਮੇਅਰ ਸੁਮਨ ਬਾਹਮਣੀ।

ਦਵਿੰਦਰ ਸਿੰਘ
ਯਮੁਨਾਨਗਰ, 9 ਮਈ
ਮੇਅਰ ਸੁਮਨ ਬਾਹਮਣੀ ਨੇ ਅੱਜ ਕੌਂਸਲਰ ਭਾਨੂ ਪ੍ਰਤਾਪ, ਸੀਐੱਸਆਈ ਹਰਜੀਤ ਸਿੰਘ, ਏਐੱਸਆਈ ਸਚਿਨ ਕੰਬੋਜ, ਭਾਜਪਾ ਆਗੂ ਸੰਜੀਵ ਗਰਗ, ਭੁਪੇਂਦਰ ਸੈਣੀ, ਰਾਜਿੰਦਰ ਮਲਹੋਤਰਾ ਆਦਿ ਨਾਲ ਵਾਰਡ ਨੰਬਰ-5 ਵਿੱਚ ਕਲਿਆਣ ਨਗਰ, ਭਗੀਰਥ ਕਲੋਨੀ, ਮਧੂਬਨ ਕਲੋਨੀ ਅਤੇ ਹੋਰ ਕਲੋਨੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਉਨ੍ਹਾਂ ਵਾਰਡ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੇ ਹਾਜ਼ਰੀ ਰਜਿਸਟਰ ਦੀ ਜਾਂਚ ਕੀਤੀ, ਖਾਲੀ ਪਲਾਟਾਂ ਦਾ ਨਿਰੀਖਣ ਕੀਤਾ ਅਤੇ ਸਾਰੇ ਕਰਮਚਾਰੀਆਂ ਨੂੰ ਵਾਰਡ ਦੀ ਸਫਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਠੇਕੇਦਾਰ ਨੂੰ ਮੌਕੇ ’ਤੇ ਬੁਲਾਇਆ ਅਤੇ ਸਪੱਸ਼ਟ ਕੀਤਾ ਕਿ ਘਟੀਆ ਗੁਣਵੱਤਾ ਵਾਲੀ ਉਸਾਰੀ ਸਮੱਗਰੀ ਅਤੇ ਲਾਪ੍ਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗ ਨੂੰ ਸਖ਼ਤ ਤਾੜਨਾ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਕੀਤੇ ਜਾਣ। ਮੇਅਰ ਨੇ ਅਧਿਕਾਰੀਆਂ ਨੂੰ ਕਲੋਨੀ ਦੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸਥਾਨਕ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਸੁਮਨ ਬਾਹਮਣੀ ਨੇ ਵੀ ਨਿਰੀਖਣ ਦੌਰਾਨ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਨਾਗਰਿਕਾਂ ਨੇ ਖੇਤਰ ਵਿੱਚ ਬਰਸਾਤੀ ਪਾਣੀ ਭਰਨ, ਸੜਕਾਂ ਦੀ ਮੁਰੰਮਤ ਅਤੇ ਕੂੜੇ ਦੇ ਨਿਪਟਾਰੇ ਵਰਗੀਆਂ ਸਮੱਸਿਆਵਾਂ ਚੁੱਕੀਆਂ ਜਿਸ ’ਤੇ ਮੇਅਰ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।

Advertisement

Advertisement