ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਅਰ ਵੱਲੋਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਦੇ ਹੁਕਮ

08:51 AM May 09, 2025 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 8 ਮਈ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਸ਼ੁਰੂ ਕੀਤੇ ਗਏ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਨੂੰ ਵੀ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ-ਸਮੇਂ ਸਿਰ ਸਾਈਟ ’ਤੇ ਜਾ ਕੇ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਕੰਮ ਦੀ ਖ਼ੁਦ ਜਾਂਚ ਕਰਦੇ ਰਹਿਣ ਅਤੇ ਕਿਸੇ ਵੀ ਹਾਲਤ ਵਿੱਚ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਫੇਜ਼-2 ਅਤੇ ਫੇਜ਼-4 ਸਮੇਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅੰਦਰੂਨੀ ਅਤੇ ‘ਬੀ’ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਮੇਅਰ ਜੀਤੀ ਸਿੱਧੂ ਨੇ ਸਾਰੇ  ਕੌਂਸਲਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਦੀ ਨਿਗਰਾਨੀ ਵਿੱਚ ਆਪਣੀ ਭੂਮਿਕਾ ਨਿਭਾਉਣ। ਜੇਕਰ ਉਨ੍ਹਾਂ ਨੂੰ ਕਿਸੇ ਕੰਮ ਵਿੱਚ ਗੁਣਵੱਤਾ ਦੀ ਕਮੀ ਲੱਗੇ ਤਾਂ ਤੁਰੰਤ ਜਾਣਕਾਰੀ ਦੇਣ। ਮੇਅਰ ਨੇ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਪ੍ਰੀਮਿਕਸ ਦੇ ਕੰਮ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਜਾਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਸਬੰਧੀ ਤੁਰੰਤ ਪ੍ਰਭਾਵ ਨਾਲ ਸਬੰਧਤ ਠੇਕੇਦਾਰ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ।

Advertisement

Advertisement