ਮੇਰੀ ਸਰਕਾਰ ਵੱਲੋਂ ਪੇਸ਼ ਕੀਤੇ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਗਈ: ਮੋਦੀ
04:32 PM Feb 07, 2023 IST
ਨਵੀਂ ਦਿੱਲੀ, 7 ਫਰਵਰੀ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤੇ ਹਰ ਬਜਟ ਵਿੱਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਗਈ ਹੈ। ਕੇਂਦਰੀ ਬਜਟ ਪੇਸ਼ ਕਰਨ ਤੋਂ ਬਾਅਦ ਭਾਜਪਾ ਦੀ ਸੰਸਦੀ ਦਲ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਇਸ ਨੂੰ ਚੋਣ ਬਜਟ ਨਹੀਂ ਕਹਿ ਰਿਹਾ, ਹਾਲਾਂਕਿ ਇਹ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖਰੀ ਪੂਰਨ ਬਜਟ ਹੈ।
Advertisement
Advertisement