ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਐਸੋਸੀਏਸ਼ਨ ਵੱਲੋਂ ਸਿਹਤ ਵਿਭਾਗ ਨੂੰ ਮਦਦ ਦੀ ਪੇਸ਼ਕਸ਼

05:41 AM May 10, 2025 IST
featuredImage featuredImage
ਐੱਸਐੱਮਓ ਡਾ. ਧਰਮਿੰਦਰ ਸਿੰਘ ਨਾਲ ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 9 ਮਈ

Advertisement

ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਦੇ ਮਾਹੌਲ ਨੂੰ ਦੇਖਦਿਆਂ ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਰਲ ਕੇ ਐਮਰਜੈਂਸੀ ਸਥਿਤੀ ਵਿੱਚ ਹਰੇਕ ਤਰਾਂ ਦੀ ਸਿਹਤ ਸਹੂਲਤਾਂ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਧਰਮਿੰਦਰ ਸਿੰਘ ਨਾਲ ਮੀਟਿੰਗ ਕਰ ਐਮਰਜੈਂਸੀ ਸਥਿਤੀ ਵਿੱਚ ਨਿੱਜੀ ਹਸਪਤਾਲਾਂ ਵਿੱਚ ਲੋੜੀਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਇਸ ਔਖੀ ਘੜੀ ਵਿੱਚ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ ਅਤੇ ਸਰਕਾਰੀ ਡਾਕਟਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ। ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਆਕਾਸ਼ ਗੌਸਵਾਮੀ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੀ ਹਦਾਇਤਾਂ ਮੁਤਾਬਕ ਉਹ ਆਪਣੇ ਨਿੱਜੀ ਹਸਪਤਾਲਾਂ ਅਤੇ ਕਲੀਨਿਕਾਂ ਵਿੱਚ ਹਰੇਕ ਲੋੜੀਂਦੇ ਹਰੇਕ ਪ੍ਰਬੰਧ ਰੱਖਣਗੇ ਤਾਂ ਜੋ ਲੋੜ ਪੈਣ ’ਤੇ ਉਹ ਲੋਕਾਂ ਦੀ ਮਦਦ ਕਰ ਸੱਕਣ। ਉਨ੍ਹਾਂ ਨੇ ਕਿਹਾ ਕਿ ਲੋੜ ਪੈਣ ’ਤੇ ਜੇਕਰ ਦੇਸ਼ ਦੇ ਜਵਾਨਾਂ ਨੂੰ ਸਿਹਤ ਸਹੂਲਤਾਂ ਦੀ ਲੋੜ ਪਏਗੀ ਤਾਂ ਉਹ ਪਿੱਛੇ ਨਹੀਂ ਹਟਣਗੇ।

Advertisement
Advertisement