ਮੈਡੀਕਲ ਕਾਮਿਆਂ ਵੱਲੋਂ ਸਿਵਲ ਸਰਜਨ ਨੂੰ ਮੰਗ ਪੱਤਰ
05:12 AM Apr 15, 2025 IST
ਖੇਤਰੀ ਪ੍ਰਤੀਨਿਧ
Advertisement
ਧੂਰੀ, 14 ਅਪਰੈਲ
ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਸਿਹਤ ਮੰਤਰੀ ਦੇ ਨਾਮ ਦਾ ਮੰਗ ਪੱਤਰ ਸਿਵਲ ਸਰਜਨ ਸੰਗਰੂਰ ਨੂੰ ਦਿੱਤਾ ਗਿਆ ਤੇ ਮੰਗ ਕੀਤੀ ਗਈ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ 17 ਅਪਰੈਲ ਨੂੰ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਵੇਗਾ। ਰਣਧੀਰ ਸਿੰਘ , ਕੁਲਦੀਪ ਸਿੰਘ, ਅਨਿਲ ਕੁਮਾਰ, ਰਮਨਦੀਪ ਕੌਰ, ਅਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ।
Advertisement
Advertisement