ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ
06:22 AM Apr 08, 2025 IST
ਕੁਰਾਲੀ: ਸਥਾਨਕ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ 13ਵਾਂ ਅੱਖਾਂ ਅਤੇ ਮੈਡੀਕਲ ਕੈਂਪ ਫਰੈਂਡਜ਼ ਫਾਰਐਵਰ ਵੈੱਲਫੇਅਰ ਸੁਸਾਇਟੀ ਖਰੜ ਵੱਲੋਂ ਲਗਾਇਆ ਗਿਆ। ਇਸ ਕੈਂਪ ਦੌਰਾਨ 437 ਲੋਕਾਂ ਦੀ ਜਾਂਚ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਅਤੇ ਸਤੀਸ਼ ਕੁਮਾਰ, ਕੁਲਵਿੰਦਰ ਸਿੰਘ ਆਦਿ ਹੋਰ ਮੈਂਬਰਾਂ ਦੀ ਦੇਖਰੇਖ ਹੇਠ ਲਗਾਏ ਗਏ ਕੈਂਪ ਦੌਰਾਨ ਡਾ. ਸਰਤਾਜ ਸਿੰਘ ਗਰੇਵਾਲ ਤੇ ਟੀਮ ਨੇ 437 ਮਰੀਜ਼ਾਂ ਦੀ ਜਾਂਚ ਕੀਤੀ। -ਪੱਤਰ ਪ੍ਰੇਰਕ
Advertisement
Advertisement