ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਪ੍ਰੈਕਟੀਸ਼ਨਰਾਂ ਖ਼ਿਲਾਫ਼ ਗਲਤ ਬਿਆਨਬਾਜ਼ੀ ਦੀ ਨਿਖੇਧੀ

04:38 AM May 11, 2025 IST
featuredImage featuredImage
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ। -ਫੋਟੋ: ਸੀਕਰੀ

ਪੱਤਰ ਪ੍ਰੇਰਕ

Advertisement

ਗੁਰੂਹਰਸਹਾਏ, 10 ਮਈ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ, ਸਕੱਤਰ ਗੁਰਮੇਲ ਮਾਛੀਕੇ, ਕੈਸ਼ੀਅਰ ਰਾਕੇਸ਼ ਮਹਿਤਾ, ਸੀਨੀਅਰ ਵਾਈਸ ਪ੍ਰਧਾਨ ਸੀ ਆਰ ਸ਼ੰਕਰ, ਸੂਬਾ ਆਗੂ ਰਵਿੰਦਰ ਸ਼ਰਮਾ ਅਤੇ ਤਿਲਕ ਰਾਜ ਕੰਬੋਜ ਨੇ ਡੇਰਾਬੱਸੀ ਦੇ ਹਲਕਾ ਵਿਧਾਇਕ ਵੱਲੋਂ ਪਿੰਡਾਂ ਅਤੇ ਸ਼ਹਿਰੀ ਗਰੀਬ ਬਸਤੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਖ਼ਿਲਾਫ਼ ਕੀਤੀ ਕਥਿਤ ਗਲਤ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸਰਮਾਏਦਾਰੀ ਸੋਚ ਦੇ ਧਾਰਨੀ ਲੋਕਾਂ ਵੱਲੋਂ ਕਿੱਤੇ ਨੂੰ ਉਜਾੜਨ ਦੀਆਂ ਗਿੱਦੜ ਚਾਲਾਂ ਦਾ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੂੰਹਤੋੜ ਜਵਾਬ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕ ਪੱਖੀ ਸੋਚ ਰੱਖਣ ਵਾਲੇ ਵਿਧਾਇਕ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਸਬੰਧੀ ਮੰਗ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਚੁੱਕੇ ਹਨ, ਉੱਥੇ ਦੂਜੇ ਪਾਸੇ ਇਸ ਵਿਧਾਇਕ ਵੱਲੋਂ ਲੋਕ ਵਿਰੋਧੀ ਬਿਆਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਭਾਰਤ-ਪਾਕਿ ਜੰਗ ਸਬੰਧੀ ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਜੰਗ ਨਹੀਂ ਚਾਹੁੰਦੇ, ਅਮਨ-ਸ਼ਾਂਤੀ ਚਾਹੁੰਦੇ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਜੰਗ ਤੋਂ ਪੀੜਤ ਲੋਕਾਂ ਦੀ ਹਰ ਹਾਲਤ ਵਿੱਚ ਆਪਣੇ ਵਿੱਤ ਮੁਤਾਬਕ ਮੱਦਦ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਤੋਂ ਜਾਣੂ ਕਰਾਉਣ।

Advertisement
Advertisement