ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਹਿਯੋਗ ਦਾ ਐਲਾਨ

05:00 AM May 11, 2025 IST
featuredImage featuredImage
ਡੀਐੱਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਮੈਡੀਕਲ ਪ੍ਰੈਕਟੀਸ਼ਨਰ। -ਫੋਟੋ: ਸੂਦ
ਪੱਤਰ ਪ੍ਰੇਰਕ
Advertisement

ਅਮਲੋਹ, 10 ਮਈ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡੀਐੱਸਪੀ ਅਮਲੋਹ ਗੁਰਦੀਪ ਸਿੰਘ ਸੰਧੂ ਨਾਲ ਮੀਟਿੰਗ ਕਰਕੇ ਇਸ ਮੁਹਿੰਮ ’ਚ ਪੂਰਨ ਸਹਿਯੋਗ ਦਾ ਐਲਾਨ ਕੀਤਾ ਗਿਆ। ਡੀਐੱਸਪੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲੀਸ ਨੂੰ ਦਿਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਦਾ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਬਰ ਡਾ. ਸੁਰਿੰਦਰ ਪਾਲ ਸਰਮਾ, ਜਨਰਲ ਸਕੱਤਰ ਬਹਾਦਰ ਸਿੰਘ, ਸਰਬੱਤ ਦਾ ਭਲਾ ਟਰੱਸਟ ਦੇ ਪਰਮਜੀਤ ਸਿੰਘ, ਮੱਘਰ ਸਿੰਘ, ਪ੍ਰੈਸ ਸਕੱਤਰ ਗੁਰਚਰਨ ਰੁੜਕੀ, ਬਲਾਕ ਪ੍ਰਧਾਨ ਰੋਹਿਤ ਕੁਮਾਰ, ਬਲਵੀਰ ਸਿੰਘ, ਸੁਰਿੰਦਰ ਸਿੰਘ, ਨੇਕ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਮੇਸ ਸਿੰਘ, ਹਰਜਿੰਦਰ ਸਿੰਘ, ਗੁਰਜੰਟ ਸਿੰਘ ਅਤੇ ਗੁਰਦੀਪ ਸਿੰਘ ਹਾਜ਼ਰ ਸਨ।

Advertisement

Advertisement