ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਰੰਧਾਵਾ ਦੇ ਬਿਆਨ ਦਾ ਵਿਰੋਧ
05:53 AM May 12, 2025 IST
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਪੰਜਾਬ ਸਟੇਟ ਆਯੁਰਵੈਦ ਸੇਵਾ ਸੰਘ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਦਿੜ੍ਹਬਾ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪਿਆਰਾ ਸਿੰਘ, ਡਾ: ਭੀਮ ਸੈਨ ਕਾਂਸਲ, ਡਾ: ਦਲਜੀਤ ਸਿੰਘ ਧਾਲੀਵਾਲ ਅਤੇ ਡਾ. ਮੰਗਤ ਉਗਰਾਹਾਂ ਨੇ ਡੇਰਾਬੱਸੀ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਬਿਆਨ ਦੀ ਨਿੰਦਿਆ ਕਰਦਿਆਂ ਕਿਹਾ ਕਿ ਰੰਧਾਵਾ ਨੇ ਪਿੰਡਾਂ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਡਾਕਟਰਾਂ ਨੂੰ ਝੋਲਾ-ਛਾਪ ਕਹਿ ਕੇ ਸਮੁੱਚੇ ਪੰਜਾਬ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਬੇਇਜਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਕਾਰਨ ਪੰਜਾਬ ਦੇ ਸਮੁੱਚੇ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਭਾਰੀ ਰੋਸ ਹੈ ਕਿਉਂਕਿ ਇੱਕ ਜ਼ਿੰਮੇਵਾਰ ਅਹੁਦੇ ਵਾਲੇ ਵਿਅਕਤੀ ਦੇ ਮੂੰਹੋਂ ਅਜਿਹਾ ਬਿਆਨ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਜੇਕਰ ਵਿਧਾਇਕ ਵੱਲੋਂ ਮੁਆਫੀ ਨਾ ਮੰਗੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Advertisement
Advertisement