ਮੈਡੀਕਲ ਸਟੋਰਾਂ ਦੀ ਚੈਕਿੰਗ
05:28 AM Apr 12, 2025 IST
ਪੱਤਰ ਪ੍ਰੇਰਕ
Advertisement
ਜੰਡਿਆਲਾ ਮੰਜਕੀ, 11 ਅਪਰੈਲ
ਡੀਐੱਸਪੀ ਨਕੋਦਰ ਸੁਖਪਾਲ ਸਿੰਘ ਤੇ ਡਰੱਗ ਇੰਸਪੈਕਟਰ ਲਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਨੂਰ ਮਹਿਲ ਵਿੱਚ ਤਿੰਨ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਥਾਣਾ ਨੂਰਮਹਿਲ ਮੁਖੀ ਸਬ ਇੰਸਪੈਕਟਰ ਕ੍ਰਿਸ਼ਨ ਗੋਪਾਲ ਨੇ ਦੱਸਿਆ ਕਿ ਨੂਰਮਹਿਲ ਵਿੱਚ ਤਿੰਨ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਹੈ। ਚੈਕਿੰਗ ਦੌਰਾਨ ਦਵਾਈਆਂ ਦੇ ਰਿਕਾਰਡ, ਮਿਆਦ ਪੂਰੀ ਕਰ ਚੁੱਕੀਆਂ ਦਵਾਈਆਂ ਦੀ ਵਿਕਰੀ ਦੀ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲੀਸ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਇੰਸਪੈਕਟਰ ਅਮਨ ਸੈਣੀ ਅਤੇ ਸਬ-ਇੰਸਪੈਕਟਰ ਬਲਜਿੰਦਰ ਸਿੰਘ ਹਾਜ਼ਰ ਸਨ।
Advertisement
Advertisement