ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀਆਂ ਵੱਲੋਂ ਜੇਈਈ ਪ੍ਰੀਖਿਆ ਪਾਸ

05:50 AM Apr 22, 2025 IST
featuredImage featuredImage

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 21 ਅਪਰੈਲ
ਜੇਈਈ ਦੀ ਪ੍ਰੀਖਿਆ ’ਚੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆ ਸਫ਼ਲ ਰਹੇ ਹਨ। ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਸਿਰਜਿਆ ਹੈ। ਮੈਰੀਟੋਰੀਅਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਹਰ ਸਾਲ ਵਾਂਗ ਐਤਕੀਂ ਵੀ ਜੇਈਈ ਦੀ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਇਤਿਹਾਸ ਸਿਰਜ ਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਿਰ ਉੱਚਾ ਕੀਤਾ ਹੈ। ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਇਸ ਦੇ ਬਾਵਜੂਦ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਅਧਿਆਪਕ ਪਿਛਲੇ 10 ਸਾਲਾਂ ਤੋਂ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਹਨ।

Advertisement

Advertisement