ਮੋਗਾ ਦੇ ਡਿਪਟੀ ਕਮਿਸ਼ਨਰ ਦੇ ਪਿਤਾ ਦਾ ਦੇਹਾਂਤ
05:27 AM May 18, 2025 IST
ਨਿੱਜੀ ਪੱਤਰ ਪ੍ਰੇਰਕਮੋਗਾ, 17 ਮਈ
Advertisement
ਇਥੋਂ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਪਿਤਾ ਅਵਿਨਾਸ਼ ਚੰਦਰ ਸੇਤੀਆ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱਜ ਲੁਧਿਆਣਾ ਵਿੱਚ ਕੀਤਾ ਗਿਆ। ਇਸ ਮੌਕੇ ਕਈ ਜ਼ਿਲ੍ਹਿਆਂ ਦੇ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀ, ਧਾਰਮਿਕ ਸਮਾਜਿਕ ਤੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਪਰਿਵਾਰ ਵਿੱਚ ਧੀ ਮਨੀਸ਼ਾ ਸੇਤੀਆ, ਦੋ ਪੁੱਤਰ ਸੌਰਭ ਸੇਤੀਆ ਤੇ ਸਾਗਰ ਸੇਤੀਆ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਾਤ ਅਚਾਨਕ ਸਿਹਤ ਖ਼ਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੱਸਣਯੋਗ ਹੈ ਕਰੀਬ 23 ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੀ ਮਾਤਾ ਊਸ਼ਾ ਸੇਤੀਆ ਦਾ ਦੇਹਾਂਤ ਹੋ ਗਿਆ ਸੀ। ਪਰਿਵਾਰ ਪਹਿਲਾਂ ਹੀ ਸਦਮੇ ਵਿੱਚ ਸੀ ਤੇ ਹੁਣ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ।
Advertisement
Advertisement