ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਸੈਕਸ ਸਕੈਂਡਲ: ਦੋਸ਼ੀਆਂ ਨੂੰ ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ

05:45 AM Apr 05, 2025 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਅਪਰੈਲ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ ਸਿੰਘ ਸੰਧੂ ਸਣੇ ਮੋਗਾ ਸਿਟੀ ਥਾਣੇ ਦੇ ਦੋ ਸਾਬਕਾ ਐੱਸਐੱਚਓਜ਼ ਰਮਨ ਕੁਮਾਰ ਅਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਹੁਣ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਪੁਲੀਸ ਅਫ਼ਸਰਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ 29 ਮਾਰਚ ਨੂੰ ਦੋਸ਼ੀ ਕਰਾਰ ਦਿੰਦਿਆਂ ਅੱਜ ਚਾਰ ਅਪਰੈਲ ਨੂੰ ਸਜ਼ਾ ਸੁਣਾਉਣ ਦਾ ਦਿਨ ਨਿਰਧਾਰਤ ਕੀਤਾ ਗਿਆ ਸੀ ਪਰ ਹੁਣ ਅਦਾਲਤ ਵੱਲੋਂ ਦੋਸ਼ੀਆਂ ਨੂੰ ਸੱਤ ਅਪਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ’ਚ ਨਾਮਜ਼ਦ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਪਿਛਲੀ ਤਰੀਕ ’ਤੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਇੱਕ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਅਦਾਲਤ ਵਿੱਚ ਕੇਸ ਦੀ ਪੈਰਵੀ ਸੀਬੀਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਕਰ ਰਹੇ ਹਨ।
ਸੀਬੀਆਈ ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦਵਿੰਦਰ ਸਿੰਘ ਗਰਚਾ ਅਤੇ ਪਰਮਦੀਪ ਸਿੰਘ ਸੰਧੂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ ਦਾ ਦੋਸ਼ੀ ਪਾਇਆ ਹੈ ਜਦੋਂਕਿ ਦੋਵੇਂ ਤਤਕਾਲੀ ਐੱਸਐੱਚਓਜ਼ ਰਮਨ ਕੁਮਾਰ ਤੇ ਅਮਰਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਐਕਟ ਤੇ ਧਾਰਾ 384 ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ ਹੈ।

Advertisement

Advertisement