ਮੋਟਰਸਾਈਕਲ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
06:01 AM Jun 03, 2025 IST
ਪੱਤਰ ਪ੍ਰੇਰਕ
ਕਪੂਰਥਲਾ, 2 ਜੂਨ
ਪਾਰਕਿੰਗ ’ਚੋਂ ਮੋਟਰਸਾਈਕਲ ਚੋਰੀ ਕਰਕੇ ਲੈ ਜਾਣ ਵਾਲੇ ਦੋ ਵਿਅਕਤੀਆਂ ਖਿਲਾਫ਼ ਭੁਲੱਥ ਪੁਲੀਸ ਨੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਪਵਨ ਕੁਮਾਰ ਵਾਸੀ ਬੇਗੋਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ 28 ਮਈ ਨੂੰ ਸਿਵਲ ਹਸਪਤਾਲ ਭੁਲੱਥ ’ਚ ਦਵਾਈ ਲੈਣ ਆਇਆ ਸੀ ਅਤੇ ਮੋਟਰਸਾਈਕਲ ਪਾਰਕਿੰਗ ’ਚ ਖੜ੍ਹਾ ਕਰ ਕੇ ਚਲਾ ਗਿਆ। ਜਦੋਂ ਵਾਪਸ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ। ਇਸ ਸਬੰਧੀ ਪੁਲੀਸ ਨੇ ਸ਼ਾਹਿਲ ਮੱਟੂ ਵਾਸੀ ਥੜ੍ਹਾ ਤੇ ਮਨਪ੍ਰੀਤ ਸਿੰਘ ਮੰਨਾ ਵਾਸੀ ਤਲਵੰਡ ਝੰਡੇਰ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement