ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਕੀਤੀ ਲੁੱਟ-ਖੋਹ
05:58 AM Jun 03, 2025 IST
ਪੱਤਰ ਪ੍ਰੇਰਕ
ਕਪੂਰਥਲਾ, 2 ਜੂਨ
ਪਿੰਡ ਭਵਾਨੀਪੁਰ ਲਾਗੇ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਗੋਲੀ ਮਾਰ ਕੇ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲਵਪ੍ਰੀਤ ਸਿੰਘ ਵਾਸੀ ਭਵਾਨੀਪੁਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਉਸਤਾਦ ਨੂੰ ਪੈਸੇ ਦੇਣ ਲਈ ਜਾ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ ਅਤੇ ਇਨ੍ਹਾਂ ਮੋਟਰਸਾਈਕਲ ਅੱਗੇ ਲਗਾ ਲਿਆ ਤੇ ਕਹਿਣ ਲੱਗੇ,‘ਜੋ ਵੀ ਤੁਹਾਡੇ ਕੋਲ ਹੈ ਉਸ ਨੂੰ ਕੱਢ ਦਿਓ।’ ਇਸ ਦੌਰਾਨ ਬਹਿਸ ਹੋ ਗਈ ਅਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਆਪਣੇ ਪਿਸਤੌਲ ’ਚੋਂ ਗੋਲੀ ਚਲਾ ਦਿੱਤੀ ਜੋ ਉਸ ਦੇ ਪੇਟ ’ਚ ਲੱਗੀ। ਇਹ ਨੌਜਵਾਨ 23 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਇਸ ਸਬੰਧੀ ਪੁਲੀਸ ਨੇ ਭੋਬੋ ਵਾਸੀ ਮਹਿਮਦਵਾਲ ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement