ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਫਰਾਰ
08:59 AM May 09, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਇੱਥੋਂ ਦੇ ਬਾਪੂ ਧਾਮ ਕਲੋਨੀ ਲਾਈਟ ਪੁਆਇੰਟ ਦੇ ਨਜ਼ਦੀਕ ਤੋਂ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਇਕ ਨੌਜਵਾਨ ਨੂੰ ਘੇਰ ਕੇ ਉਸ ਦਾ ਮੋਬਾਈਲ ਫੋਨ ਤੇ ਨਕਦੀ ਖੋਹ ਕੇ ਫਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਲਵਿਸ਼ ਕੁਮਾਰ ਵਾਸੀ ਸ਼ਾਸਤਰੀ ਨਗਰ ਮਨੀਮਾਜਰਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਬਾਪੂ ਧਾਮ ਕਲੋਨੀ ਦੇ ਲਾਈਟ ਪੁਆਇੰਟ ਦੇ ਨਜ਼ਦੀਕ ਘੇਰ ਕੇ ਉਸ ਦਾ ਮੋਬਾਈਲ ਫੋਨ ਤੇ 200 ਰੁਪਏ ਨਕਦ ਖੋਹ ਕੇ ਫਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Advertisement
Advertisement