ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ‘ਅਪਰੇਸ਼ਨ ਸਿੰਧੂਰ’ ਬਾਰੇ ਅਗਾਊਂ ਜਾਣਕਾਰੀ ਦੇ ਕੇ ਧੋਖਾ ਕੀਤਾ: ਸੰਜੈ ਸਿੰਘ
04:26 AM May 18, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਇਸ ਦਾਅਵੇ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਨੂੰ ਅਪਰੇਸ਼ਨ ਸਿੰਧੂਰ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਵਿਦੇਸ਼ ਮੰਤਰੀ ਦੇ ਇਸ ਦਾਅਵੇ ‘ਤੇ ਆਮ ਆਦਮੀ ਪਾਰਟੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਸੀਨੀਅਰ ‘ਆਪ’ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਵਿਦੇਸ਼ ਮੰਤਰੀ ਦੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਨੇ ਭਾਰਤ ਅਤੇ ਭਾਰਤੀ ਫੌਜ ਨਾਲ ਧੋਖਾ ਕੀਤਾ ਹੈ। ਵਿਦੇਸ਼ ਮੰਤਰੀ ਖੁਦ ਕਹਿ ਰਹੇ ਹਨ ਕਿ ਉਨ੍ਹਾਂ ਨੇ ਅਪਰੇਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਾਕਿਸਤਾਨ ਨੂੰ ਸੂਚਿਤ ਕਰ ਦਿੱਤਾ ਸੀ। ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਸ਼ਟਰ ਦੇ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤ ਅਤੇ ਭਾਰਤੀ ਫੌਜ ਨਾਲ ਧੋਖਾ ਕਿਉਂ ਕੀਤਾ। ਮੋਦੀ ਸਰਕਾਰ ਵੱਲੋਂ ਭਾਰਤ ਅਤੇ ਭਾਰਤੀ ਫੌਜ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ।
Advertisement
Advertisement