ਮੋਦੀ-ਸ਼ਾਹ ਦਾ ਦਲਿਤ ਵਿਰੋਧੀ ਚਿਹਰਾ ਜੱਗ ਜ਼ਾਹਰ ਹੋਇਆ: ਸਿੱਧੂ
06:04 AM Dec 20, 2024 IST
ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ(ਮੁਹਾਲੀ), 19 ਦਸੰਬਰ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਭੱਦੀ ਟਿੱਪਣੀ ਨਾਲ ਭਾਰਤੀ ਜਨਤਾ ਪਾਰਟੀ ਖਾਸ ਕਰ ਕੇ ਮੋਦੀ-ਸ਼ਾਹ ਜੋੜੀ ਦਾ ਦਲਿਤ ਤੇ ਸੰਵਿਧਾਨ ਵਿਰੋਧੀ ਚਿਹਰਾ ਜੱਗ ਜ਼ਾਹਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਾਂ ਡਾ. ਅੰਬੇਡਕਰ ਸਬੰਧੀ ਮਜ਼ਾਕੀਆ ਲਹਿਜ਼ੇ ਵਿੱਚ ਹਲਕੀਆਂ ਟਿੱਪਣੀਆਂ ਕਰ ਕੇ ਕੋਝੀ ਹਰਕਤ ਕੀਤੀ ਹੀ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗ੍ਰਹਿ ਮੰਤਰੀ ਦੀ ਪਿੱਠ ਥਾਪੜ ਕੇ ਆਪਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਦਲਿਤ ਸਮਾਜ ਦੇ ਵਲੂੰਦਰੇ ਹਿਰਦਿਆਂ ਨੂੰ ਸ਼ਾਂਤ ਕਰਨ ਲਈ ਅਮਿੱਤ ਸ਼ਾਹ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
Advertisement
Advertisement