ਮੋਹਰੀ ਵਿਦਿਆਰਥੀਆਂ ਦਾ ਸਨਮਾਨ
05:53 AM May 30, 2025 IST
ਚੰਡੀਗੜ੍ਹ: ਇੱਥੋਂ ਦੇ ਡੀਏਵੀ ਮਾਡਲ ਸਕੂਲ, ਸੈਕਟਰ 15-ਏ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਮਾਗਮ ਕੀਤਾ ਗਿਆ। ਇਸ ਮੌਕੇ ਸੀਬੀਐੱਸਈ ਬੋਰਡ ਪ੍ਰੀਖਿਆ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਅਨੁਜਾ ਸ਼ਰਮਾ ਅਤੇ ਵਾਈਸ ਚੇਅਰਮੈਨ ਆਰਸੀ ਜੀਵਨ ਨੇ ਵਿਦਿਆਰਥੀਆਂ ਦੀ ਉਨ੍ਹਾਂ ਦੀ ਸ਼ਾਨਦਾਰ ਸਫ਼ਲਤਾ ਲਈ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ ਗਏ। -ਟਨਸ
Advertisement
Advertisement