ਮੋਹਿੰਦਰ ਭਗਤ ਵੱਲੋਂ ਸੜਕ ਦਾ ਉਦਘਾਟਨ
05:55 AM Jun 10, 2025 IST
ਜਲੰਧਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਾਰਡ ਨੰਬਰ 44, 45 ਅਤੇ 48 ਵਿੱਚ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਵਿੱਚ ਜੰਗੀ ਪੱਧਰ ’ਤੇ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮੇਅਰ ਨਗਰ ਨਿਗਮ, ਜਲੰਧਰ ਵਿਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਜਲੰਧਰ ਵੱਲੋਂ ਸ਼ਹਿਰ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਸੁਦੇਸ਼ ਭਗਤ, ਹਰਜਿੰਦਰ ਸਿੰਘ, ਸੌਰਵ ਸੇਠ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement