ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਆਂ ’ਚੋਂ ਕਣਕ ਦੀ ਚੁਕਾਈ ਨਾ ਹੋਣ ’ਤੇ ਕਾਂਗਰਸ ਵੱਲੋਂ ‘ਆਪ’ ਦਾ ਘਿਰਾਓ

05:09 AM May 24, 2025 IST
featuredImage featuredImage
ਮਾਹੂਆਣਾ ਖ਼ਰੀਦ ਕੇਂਦਰ ’ਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ ਫ਼ਤਹਿ ਸਿੰਘ ਬਾਦਲ।

ਇਕਬਾਲ ਸਿੰਘ ਸ਼ਾਂਤ
ਲੰਬੀ, 23 ਮਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਫ਼ਤਹਿ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਦੇ ਖ਼ਰੀਦ ਕੇਂਦਰਾਂ ’ਚੋਂ ਕਣਕ ਦੀ ਚੁਕਾਈ ਨਾ ਹੋਣ ’ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਲੰਬੀ ਹਲਕੇ ਵਿੱਚ ਮਾਹੂਆਣਾ ਖਰੀਦ ਕੇਂਦਰ ਦਾ ਦੌਰਾ ਕੀਤਾ, ਜਿਥੇ ਕਣਕ ਦੀ ਚੁਕਾਈ ਨਾ ਹੋਣ ਤੋਂ ਪ੍ਰੇਸ਼ਾਨ ਕਿਸਾਨਾਂ, ਆੜ੍ਹਤੀਆਂ ਤੇ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ। ਫ਼ਤਹਿ ਸਿੰਘ ਬਾਦਲ ਨੇ ਕਿਹਾ ਕਿ ਇਕੱਲੇ ਮਾਹੂਆਣਾ ਖਰੀਦ ਕੇਂਦਰ ’ਚ ਕਰੀਬ 32 ਹਜ਼ਾਰ ਗੱਟੇ ਕਣਕ ਦੀ ਲਿਫ਼ਟਿੰਗ ਹੋਣੀ ਰਹਿੰਦੀ ਹੈ। ਕਣਕ ਦੀ ਖ਼ਰੀਦ 15 ਮਈ ਤੋਂ ਬੰਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾੜੇ ਖਰੀਦ ਪ੍ਰਬੰਧਾਂ ਵਿੱਚੋਂ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੀ ਨਾਕਾਮੀ ਝਲਕ ਰਹੀ ਹੈ। ਉਨ੍ਹਾਂ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਸਾਢੇ ਤਿੰਨ ਸਾਲਾਂ ਮਗਰੋਂ ਖੇਤੀ ਪ੍ਰਧਾਨ ਸੂਬੇ ਵਿੱਚ ਆਪ ਸਰਕਾਰ ਕਣਕ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਨਹੀਂ ਬਣਾ ਸਕੀ। ਹਰੇਕ ਫ਼ਸਲ ਦੀ ਖਰੀਦ ਮੌਕੇ ‘ਆਪ’ ਸਰਕਾਰ ਦਾ ਨਵਾਂ ਬਹਾਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਦੇ ਕੇਂਦਰ ਸਰਕਾਰ ’ਤੇ ਦੋਸ਼ ਲਾ ਕੇ ਖਹਿੜਾ ਛੁਡਵਾਇਆ ਜਾਂਦਾ ਹੈ ਅਤੇ ਕਦੇ ਸਾਇਲੋਜ਼ ਦਾ ਬਹਾਨਾ ਘੜਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਸੂਬੇ ਅੰਦਰ ਗੋਦਾਮਾਂ ’ਚ ਕਣਕ ਦਾ ਭੰਡਾਰ ਖੱਜਲ-ਖੁਆਰੀ ਰਹਿਤ ਹੋ ਰਿਹਾ ਸੀ ਤਾਂ ਸਾਇਲੋਜ਼ ਵਾਲਾ ਨਵਾਂ ਪੰਗਾ ਸਹੇੜਨ ਦੀ ਜ਼ਰੂਰਤ ਸਮਝ ਤੋਂ ਪਰੇ ਹੈ। ਇਹ ਵਤੀਰਾ ਮਜ਼ਦੂਰ ਤੇ ਡਰਾਈਵਰਾਂ ਅਤੇ ਟਰੱਕ ਅਪਰੇਟਰਾਂ ਅਤੇ ਆੜ੍ਹਤੀਆਂ ਦੇ ਕਾਰੋਬਾਰ ’ਤੇ ਅਸਰ ਪਾ ਰਿਹਾ ਹੈ।

Advertisement

 

Advertisement
Advertisement