ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਆਂ ’ਚ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਪਠਾਣਮਾਜਰਾ

05:55 AM Apr 11, 2025 IST
featuredImage featuredImage
ਅਨਾਜ ਮੰਡੀ ਦੇਵੀਗੜ੍ਹ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਹਰਜਸ਼ਨ ਸਿੰਘ ਪਠਾਣਮਾਜਰਾ।
ਮੁਖਤਿਆਰ ਸਿੰਘ ਨੌਗਾਵਾਂ
Advertisement

ਦੇਵੀਗੜ੍ਹ, 10 ਅਪਰੈਲ

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ ਦੂਧਨਸਾਧਾਂ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਰਕੀਟ ਕਮੇਟੀ ਦੂਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਵੀ ਮੌਜੂਦ ਸਨ।

Advertisement

ਹਰਜਸ਼ਨ ਸਿੰਘ ਪਠਾਣਮਾਜਰਾ ਅਤੇ ਚੇਅਰਮੈਨ ਬਲਦੇਵ ਸਿੰਘ ਨੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾ ਜੁੜੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਪਠਾਣਮਾਜਰਾ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਰੌਸ਼ਨੀ ਅਤੇ ਗੁਸਲਖਾਨਿਆਂ ਦੀ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੇਦ ਪ੍ਰਕਾਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਦੇਵੀਗੜ੍ਹ, ਭੁਪਿੰਦਰ ਸਿੰਘ ਮੀਰਾਂਪੁਰ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਦੇਵੀਗੜ੍ਹ, ਰਾਜਵਿੰਦਰ ਸਿੰਘ ਹਡਾਣਾ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਅਨਾਜ ਮੰਡੀ ਦੂਧਨਸਾਧਾਂ, ਜੀਤ ਸਿੰਘ ਮੀਰਾਂਪੁਰ ਸਾਬਕਾ ਚੇਅਰਮੈਨ, ਮੋਨਿਕਾ ਮਹਿਤਾ ਏਐੱਫਐੱਸਓ, ਇੰਸਪੈਕਟਰ ਗੁਰਪ੍ਰੀਤ ਸਿੰਘ, ਅਸ਼ਵਨੀ ਮਹਿਤਾ ਸਕੱਤਰ ਮਾਰਕੀਟ ਕਮੇਟੀ ਦੂਧਨਸਾਧਾਂ, ਸਿਰੀਆ ਰਾਮ ਗੁਪਤਾ, ਗਣੇਸ਼ੀ ਲਾਲ, ਪੂਰਨ ਚੰਦ ਲਾਂਬਾ, ਗੁਰਚਰਨ ਸਿੰਘ ਰਾਨਵਾਂ, ਬਿਕਰਮ ਸਿੰਘ ਫਰੀਦਪੁਰ, ਯੋਗਰਾਜ, ਯਸ਼ਪਾਲ ਸਿੰਗਲਾ, ਛਬੀਲ ਦਾਸ, ਸੁਸ਼ੀਲ ਕੁਮਾਰ, ਸ਼ਾਮ ਮਹਿਤਾ, ਅਰਵਿੰਦ ਕੁਮਾਰ, ਨਿਤੀਸ਼ ਕੁਮਾਰ, ਜਗਤਾਰ ਸਿੰਘ ਔਜਲਾ, ਸਤਪਾਲ ਪਾਲੀ, ਸਾਹਿਲ ਜਿੰਦਲ ਤੇ ਨਵਤੇਜ ਸਿੰਘ ਮੰਡੀ ਸੁਪਰਵਾਈਜ਼ਰ ਅਤੇ ਮਿਲਨਦੀਪ ਸਿੰਘ ਕਲਰਕ ਹਾਜ਼ਰ ਸਨ।

Advertisement