ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ

05:05 AM Jan 12, 2025 IST
ਮੰਡੀਆਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 11 ਜਨਵਰੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਅਨਾਜ ਮੰਡੀਆਂ, ਫਲ ਤੇ ਸਬਜ਼ੀ ਮੰਡੀਆਂ ਦੇ ਵਿਕਾਸ ਕਾਰਜਾਂ, ਮਾਰਕੀਟ ਕਮੇਟੀਆਂ, ਮੰਡੀ ਬੋਰਡ ਦੀ ਆਮਦਨ ਵਧਾਉਣ, ਮੰਡੀਆਂ ਵਿੱਚ ਬੂਟੇ ਲਗਾਉਣ, ਕਿਸਾਨ ਭਵਨ ਚੰਡੀਗੜ੍ਹ, ਕਿਸਾਨ ਹਵੇਲੀ ਸ੍ਰੀ ਅਨੰਦਪੁਰ ਸਾਹਿਬ, ਗੈਸਟ ਹਾਊਸਾਂ ਦੇ ਕਾਰਜਾਂ ਦੀ ਸਮੀਖਿਆ ਕੀਤੀ।
ਮੀਟਿੰਗ ਵਿੱਚ ਰਾਮਵੀਰ ਸਕੱਤਰ ਮੰਡੀ ਬੋਰਡ, ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਜੀਤ ਸਿੰਘ ਸੰਧੂ ਜੀਐਮ, ਸਵਰਨ ਸਿੰਘ ਡੀਜੀਐਮ, ਮਨਿੰਦਰਜੀਤ ਸਿੰਘ ਬੇਦੀ ਡੀਜੀਐਮ, ਸ੍ਰੀਮਤੀ ਭਜਨ ਕੌਰ ਡੀਜੀਐਮ ਸਮੇਤ ਸਮੂਹ ਜ਼ਿਲ੍ਹਾ ਮੰਡੀ ਅਫ਼ਸਰ ਤੇ ਹੋਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸੋਲਰ ਸਿਸਟਮ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਸਣੇ ਵੱਖ-ਵੱਖ ਥਾਵਾਂ ਤੇ ਲਗਪਗ ਇੱਕ ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਆਉਂਦੇ ਸੀਜ਼ਨਾਂ ਵਿੱਚ ਵੀ ਚਾਲੂ ਰੱਖਣ ਦਾ ਫ਼ੈਸਲਾ ਲਿਆ ਗਿਆ। ਮੰਡੀਆਂ ਵਿੱਚ ਕਵਰ ਸ਼ੈੱਡਾਂ ਨੂੰ ਆਫ਼ ਸੀਜ਼ਨ ਦੌਰਾਨ ਵਰਤਣ ’ਤੇ ਪੰਜਾਬ ਮੰਡੀ ਬੋਰਡ ਨੂੰ ਕਰੀਬ 37 ਲੱਖ 82 ਹਜ਼ਾਰ ਰੁਪਏ ਦੀ ਆਮਦਨ ਹੋਈ ਹੈ। ਮੀਟਿੰਗ ਵਿੱਚ ਫ਼ੈਸਲਾ ਲਿਆ ਕਿ ਕਿਸਾਨ ਭਵਨ ਚੰਡੀਗੜ੍ਹ ਤੇ ਕਿਸਾਨ ਹਵੇਲੀ ਸ੍ਰੀ ਅਨੰਦਪੁਰ ਸਾਹਿਬ ਦੀ ਤਰਜ਼ ’ਤੇ ਮੰਡੀ ਬੋਰਡ ਦੇ ਸੂਬੇ ਭਰ ਵਿੱਚ ਸਥਿਤ ਗੈਸਟ ਹਾਊਸਾਂ ਦੀ ਰੈਨੋਵੇਸ਼ਨ ਤੇ ਆਨਲਾਈਨ ਬੁਕਿੰਗ ਸ਼ੁਰੂ ਕੀਤੀ ਜਾਵੇਗੀ।

Advertisement

Advertisement