ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨਿਆਂ ਦਾ ਫ਼ੈਸਲਾ
05:30 AM Mar 30, 2025 IST
ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 29 ਮਾਰਚ
ਪੰਜਾਬ ਬਜਟ ਵਿੱਚ ਪੁਰਾਣੀ ਪੈਨਸ਼ਨ ਦਾ ਜ਼ਿਕਰ ਨਾ ਹੋਣ ਤੋਂ ਖ਼ਫ਼ਾ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਅਗਵਾਈ ਹੇਠ ਐੱਨਪੀਐੱਸ ਮੁਲਾਜ਼ਮਾਂ ਨੇ ਪਹਿਲੀ ਮਈ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭੁੱਖ ਹੜਤਾਲ ਵੀ ਕੀਤੀ ਜਾਵੇਗੀ। ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਤੇ ਜ਼ਿਲ੍ਹਾ ਕਨਵੀਨਰ ਸਤਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਬਜਟ ਸੈਸ਼ਨ ਨੂੰ ਹਫ਼ਤੇ ਵਿੱਚ ਸਮੇਟ ਕੇ ਲੋਕ ਮੁੱਦਿਆਂ ’ਤੇ ਖੁੱਲ੍ਹੀ ਚਰਚਾ ਦੇ ਦਾਇਰੇ ਨੂੰ ਹੋਰ ਸੀਮਤ ਕਰਨ ਦਾ ਨਵਾਂ ਰਿਕਾਰਡ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੁਰਾਣੀ ਪੈਨਸ਼ਨ ਸਮੇਤ ਰੋਕੇ ਪੇਂਡੂ ਭੱਤੇ ਅਤੇ ਏਸੀਪੀ ਸਕੀਮ ਦੀ ਬਹਾਲੀ ਆਦਿ ਅਹਿਮ ਮੁਲਾਜ਼ਮ ਮੰਗਾਂ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।
Advertisement
Advertisement