ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀ ਕਪਿਲ ਮਿਸ਼ਰਾ ਮਾਮਲਾ/‘ਆਪ’ ਵਿਧਾਇਕ ਵਿਧਾਨ ਸਭਾ ਤੋਂ ਮੁਅੱਤਲ

04:05 AM Apr 03, 2025 IST
ਮੰਤਰੀ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਕਰਦੀ ਹੋਈ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਅਤੇ ‘ਆਪ’ ਵਿਧਾਇਕ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਅਪਰੈਲ
ਨਵੀਂ ਬਣੀ ਅੱਠਵੀਂ ਵਿਧਾਨ ਸਭਾ ਦੇ ਪਹਿਲੇ ਬਜਟ ਸੈਸ਼ਨ ਦੇ ਆਖ਼ਰੀ ਦਿਨ ‘ਆਪ’ ਦੇ ਵਿਧਾਇਕਾਂ ਨੇ ਦਿੱਲੀ ਦੇ ਕਾਨੂੰਨ ਅਤੇ ਨਿਆਂ ਮੰਤਰੀ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇੱਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਵਿੱਚ ਉਸ ਦੀ ਕਥਿਤ ਭੂਮਿਕਾ ਨੂੰ ਲੈ ਕੇ ਮਿਸ਼ਰਾ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਇਹ ਵਿਰੋਧ ਸ਼ੁਰੂ ਹੋਇਆ। ਸਦਨ ਵਿੱਚ ਪ੍ਰਦਰਸ਼ਨ ਕਰਨ ਤੋਂ ਸਪੀਕਰ ਵਿਜੇਂਦਰ ਗੁਪਤਾ ਨੇ ਉਨ੍ਹਾਂ ਵਿੱਚੋਂ ਘੱਟੋ-ਘੱਟ ਸੱਤ-ਕੁਲਦੀਪ ਕੁਮਾਰ, ਸੰਜੀਵ ਝਾਅ, ਮੁਕੇਸ਼ ਅਹਲਾਵਤ, ਸੁਰਿੰਦਰ ਕੁਮਾਰ, ਜਰਨੈਲ ਸਿੰਘ, ਆਲੇ ਮੁਹੰਮਦ ਅਤੇ ਅਨਿਲ ਝਾਅ ਨੂੰ ਮੁਅੱਤਲ ਕਰਨ ਲਈ ਕਿਹਾ। ਆਤਿਸ਼ੀ ਨੇ ਭਾਰਤੀ ਜਨਤਾ ਪਾਰਟੀ ’ਤੇ ਮਿਸ਼ਰਾ ਨੂੰ ਬਚਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਦੰਗਿਆਂ ਦੇ ਸਾਰੇ ਮੁਲਜ਼ਮ ਜੇਲ੍ਹ ਵਿੱਚ ਹਨ। ਕਪਿਲ ਮਿਸ਼ਰਾ ਸਲਾਖਾਂ ਪਿੱਛੇ ਕਿਉਂ ਨਹੀਂ ਹੈ, ਪਰ ਭਾਜਪਾ ਉਸ ਨੂੰ ਬਚਾਅ ਰਹੀ ਹੈ। ਜ਼ਿਕਰਯੋਗ ਹੈ ਕਿ ਤਿੰਨ ਮਾਰਚ ਨੂੰ ਅੱਠਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਸਪੀਕਰ ਗੁਪਤਾ ਨੇ ਫੈਸਲਾ ਸੁਣਾਇਆ ਕਿ ਜਿਸ ਵੀ ਵਿਧਾਇਕ ਨੂੰ ਮੁਅੱਤਲ ਜਾਂ ਮਾਰਸ਼ਲ ਆਊਟ ਕੀਤਾ ਜਾਂਦਾ ਹੈ, ਉਸ ਨੂੰ ਵਿਧਾਨ ਸਭਾ ਦੀ ਇਮਾਰਤ ਪੂਰੀ ਤਰ੍ਹਾਂ ਖਾਲੀ ਕਰਨੀ ਚਾਹੀਦੀ ਹੈ। ਸਪੀਕਰ ਗੁਪਤਾ ਨੇ ਵਿਧਾਨ ਸਭਾ ਸਕੱਤਰ ਨੂੰ ਇਹ ਜਾਂਚ ਕਰਨ ਲਈ ਕਿਹਾ ਕਿ ਕੀ ਮੁਅੱਤਲ ਕੀਤੇ ਗਏ ਵਿਧਾਇਕ ਮੁਅੱਤਲੀ ਦੇ ਹੁਕਮਾਂ ਦੇ ਬਾਵਜੂਦ ਇਮਾਰਤ ਦੇ ਅੰਦਰ ਹੀ ਰਹੇ ਅਤੇ ਆਪਣਾ ਵਿਰੋਧ ਜਾਰੀ ਰੱਖ ਰਹੇ ਹਨ।
ਇਹ ਵਿਰੋਧ ਮੰਗਲਵਾਰ ਨੂੰ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਵੈਭਵ ਚੌਰਸੀਆ ਵੱਲੋਂ ਅਦਾਲਤ ਦੇ ਫੈਸਲੇ ਤੋਂ ਬਾਅਦ ਹੋਇਆ, ਜਿਸ ਵਿੱਚ ਮਿਸ਼ਰਾ ਦੇ ਖ਼ਿਲਾਫ਼ ਜਾਂਚ ਲਈ ਪਹਿਲੀ ਨਜ਼ਰ ਮਾਮਲਾ ਪਾਇਆ ਗਿਆ। ਅਦਾਲਤ ਨੇ ਦਿੱਲੀ ਪੁਲੀਸ ਨੂੰ 16 ਅਪਰੈਲ ਤੱਕ ਅਮਲ ਕਰਕੇ ਰਿਪੋਰਟ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਕਾਨੂੰਨੀ ਕਾਰਵਾਈ ਯਮੁਨਾ ਵਿਹਾਰ ਨਿਵਾਸੀ ਮੁਹੰਮਦ ਇਲਿਆਸ ਦੀ ਸ਼ਿਕਾਇਤ ਤੋਂ ਹੋਈ ਹੈ ਜਿਸ ਨੇ 24 ਫਰਵਰੀ, 2020 ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਭੜਕੀ ਫਿਰਕੂ ਹਿੰਸਾ ਵਿੱਚ ਮਿਸ਼ਰਾ ਦੀ ਸ਼ਮੂਲੀਅਤ ਦਾ ਕਥਿਤ ਦੋਸ਼ ਲਗਾਇਆ ਸੀ, ਜਿਸ ਵਿੱਚ 53 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਪੁਲੀਸ ਨੇ ਹਾਲਾਂਕਿ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਮਿਸ਼ਰਾ ਦੀ ਦੰਗਿਆਂ ਵਿੱਚ ਕੋਈ ਭੂਮਿਕਾ ਨਹੀਂ ਸੀ ਅਤੇ ਦੋਸ਼ ਉਸ ’ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

ਆਮ ਆਦਮੀ ਪਾਰਟੀ ਵੱਲੋਂ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਦੋਂ ਇਹ ਮੁੱਦਾ ਉਠਾਇਆ ਗਿਆ ਕਿ ਦਿੱਲੀ ਵਿੱਚ ਦੰਗਾਕਾਰੀ ਮੰਤਰੀ ਨਹੀਂ ਬਣ ਸਕਦਾ, ਤਾਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ ਅਤੇ ਆਖੀਰ ‘ਆਪ’ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਆਉਣਾ ਪਿਆ। ਵਿਧਾਇਕਾਂ ਵੱਲੋਂ ਵਿਧਾਨ ਸਭਾ ਕੰਪਲੈਕਸ ਵਿੱਚ ਧਰਨਾ ਦਿੱਤਾ ਗਿਆ ਅਤੇ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਕਰਦੇ ਬੈਨਰ, ਪੋਸਟਰ ਲਹਿਰਾਏ ਗਏ। ਪ੍ਰਦਰਸ਼ਨ ਦੀ ਅਗਵਾਈ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵੱਲੋਂ ਕੀਤੀ ਗਈ। ਆਤਿਸ਼ੀ ਨੇ ਕਿਹਾ ਕਿ ਅੱਜ ਜਦੋਂ ‘ਆਪ’ ਵਿਧਾਇਕਾਂ ਨੇ ਸਦਨ ਵਿੱਚ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਚੁੱਕੀ ਤਾਂ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਸਦਨ ਵਿੱਚੋਂ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਉਹ ਚੁੱਪ ਨਹੀਂ ਰਹਿਣਗੇ। ਉਹ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਕਪਿਲ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਅਸਤੀਫੇ ਦੀ ਮੰਗ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਉਤਰ ਪੂਰਬੀ ਦਿੱਲੀ ਜ਼ਿਲ੍ਹੇ ਵਿੱਚ ਭੜਕੇ ਦੰਗਿਆਂ ਵਿੱਚ 53 ਲੋਕਾਂ ਦੀ ਜਾਨ ਚਲੀ ਗਈ ਸੀ, ਸੈਂਕੜੇ ਲੋਕ ਜ਼ਖਮੀ ਹੋਏ, ਕਰੋੜਾਂ ਦੀ ਜਾਇਦਾਦ ਤਬਾਹ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦਿੱਲੀ ਵਿਚ ਦੰਗੇ ਭੜਕਾਉਣ ਵਾਲਾ ਕਪਿਲ ਮਿਸ਼ਰਾ ਇਸ ਲਈ ਜ਼ਿੰਮੇਵਾਰ ਹੈ। ਆਤਿਸ਼ੀ ਨੇ ਕਿਹਾ ਕਿ ਦਿੱਲੀ ਪੁਲੀਸ ਨੂੰ ਕਪਿਲ ਮਿਸ਼ਰਾ ਨੂੰ ਤੁਰੰਤ ਗ੍ਰਿਫੁਤਾਰ ਕਰਨਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ।

Advertisement
Advertisement